ਡੇਅਰੀ ਵਿਭਾਗ ਦਾ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਖ਼ਬਰ ਸ਼ੇਅਰ ਕਰੋ
035611
Total views : 131858

ਤਰਨਤਾਰਨ 11 ਜਨਵਰੀ -(ਡਾ. ਦਵਿੰਦਰ ਸਿੰਘ)- ਮਾਨਯੋਗ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ , ਤਰਨ ਤਾਰਨ ਸ਼੍ਰੀ ਵਰਿਆਮ ਸਿੰਘ ਦੀ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਸੂਰਜ ਪੈਲਸ, ਪਿੰਡ ਪਹੁਵਿੰਡ, ਬਲਾਕ ਭਿੱਖੀਵਿੰਡ , ਜਿਲਾ ਤਰਨ ਤਾਰਨ ਵਿਖੇ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ: ਸਰਵਨ ਸਿੰਘ ਧੁੰਨ , ਐਮ. ਐਲ. ਏ. ਹਲਕਾ ਖੇਮਕਰਨ ਵੱਲੋਂ ਸ਼ਿਰਕਤ ਕੀਤੀ ਗਈ । ਇਸ ਸੈਮੀਨਾਰ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਅਤੇ ਕਿਸਾਨਾ ਨੇ ਹਿੱਸਾ ਲਿਆ ਜਿਨਾ ਨੂੰ ਮੁਫਤ ਟ੍ਰੇਨਿੰਗ ਕਿੱਟਾਂ ਵੰਡੀਆਂ ਗਈਆਂ । ਇਸ ਦੌਰਾਨ ਡਾ. ਨਰਪਿੰਦਰ ਸਿੰਘ, ਰਿਟਾ ਐਸ. ਵੀ. ਓ. ਵੱਲੋਂ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਨਸਲ ਸੁਧਾਰ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਸ਼ਮੀਰ ਸਿੰਘ, ਰਿਟਾ ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ /ਲਾਹੇਵੰਦ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ । ਸੈਮੀਨਾਰ ਵਿੱਚ ਸ਼੍ਰੀ ਵਰਿਆਮ ਸਿੰਘ , ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਅਤੇ ਵਿਭਾਗੀ ਸਕੀਮਾਂ ਜਿਵੇਂ ਕਿ ਸਾਈਲੇਜ ਬੇਲਰ ਅਤੇ ਰੈਪਰ ਮਸ਼ੀਨ, ਟੋਟਲ ਮਿਕਸ ਰਾਸ਼ਨ ਮਸ਼ੀਨ , ਕਮਰਸ਼ੀਅਲ ਡੇਅਰੀ ਯੂਨਿਟ ਸਥਾਪਿਤ ਕਰਨਾ, ਡੀ.ਡੀ.8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇਸ ਸੈਮੀਨਾਰ ਵਿੱਚ ਡੇਅਰੀ ਕਿੱਤੇ ਨਾਲ ਸਬੰਧਤ ਵੱਖ ਵੱਖ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਵੱਖ ਵੱਖ ਵਿਸ਼ਾ ਮਾਹਰਾਂ ਵੱਲੋ ਡੇਅਰੀ ਧੰਦੇ ਵਿੱਚ ਨਵੀਆਂ ਤਕਨੀਕਾਂ ਸਬੰਧੀ ਜਾਣੂ ਕਰਵਾਉਣ ਲਈ ਲੈਕਚਰ ਦਿੱਤੇ ਗਏ । ਮੁੱਖ ਮਹਿਮਾਨ ਸ੍ਰ: ਸਰਵਨ ਸਿੰਘ ਧੁੰਨ, ਐਮ. ਐਲ. ਏ. ਹਲਕਾ ਖੇਮਕਰਨ ਵੱਲੋਂ ਕਿਸਾਨਾ ਨੂੰ ਡੇਅਰੀ ਧੰਦੇ ਨੂੰ ਹੋਰ ਵਧਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਡੇਅਰੀ ਧੰਦੇ ਨੂੰ ਲਾਭਦਾਇਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ । ਅੰਤ ਵਿੱਚ ਆਏ ਹੋਏ ਡੇਅਰੀ ਕਿਸਾਨਾ ਨੂੰ 2 ਕਿਲੋਂ ਮਿਨਰਲ ਮਿਕਸ਼ਚਰ ਮੁਫਤ ਵੰਡਿਆਂ ਗਿਆ । ਇਸ ਸੈਮੀਨਾਰ ਵਿੱਚ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਨਾਮ ਸਿੰਘ, ਗੁਰਚਰਨ ਸਿੰਘ, ਨਵਜੋਤ ਸਿੰਘ, ਜਤਿੰਦਰ ਕੁਮਾਰ , ਕੰਵਲਜੀਤ ਸਿੰਘ, (ਡੇਅਰੀ ਵਿਕਾਸ ਇੰਸਪੈਕਟਰ) , ਇਸ਼ਾਂਤ ਕੁਮਾਰ , ਰਾਹੁਲ ਸ਼ਰਮਾ (ਕਲਰਕ), ਬਿਕਰਮਜੀਤ ਸਿੰਘ ਡੀ.ਟੀ. ਵੱਲੋਂ ਭਾਗ ਲਿਆ ਗਿਆ ।