Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ

ਖ਼ਬਰ ਸ਼ੇਅਰ ਕਰੋ
046264
Total views : 154289

ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਅੰਮ੍ਰਿਤਸਰ 11 ਜਨਵਰੀ -(ਡਾ. ਮਨਜੀਤ ਸਿੰਘ)- ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ ਅਤੇ ਇਹਨਾਂ ਪਿੰਡਾਂ ਦੇ ਕਿਸਾਨਾਂ ਨੇ ਜੀਰੋ ਬਰਨਿੰਗ ਦਾ ਟੀਚਾ ਸਫਲਤਾਪੂਰਵਕ ਹਾਸਲ ਕੀਤਾ। ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਸੀਂ ਸਾਰੇ ਵਧਾਈ ਦੇ ਪਾਤਰ ਹੋ ਜਿਨਾਂ ਨੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਆਪਣੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਹੈ। ਉਨਾਂ ਕਿਹਾ ਕਿ ਇਸ ਦੇ ਨਾਲ ਨਾਲ ਤੁਸੀਂ ਦੂਜੇ ਕਿਸਾਨਾਂ ਲਈ ਵੀ ਪ੍ਰੇਰਨਾਂ ਦੇ ਸਰੋਤ ਹੋ ਅਤੇ ਤੁਹਾਡੇ ਤੋਂ ਸਿੱਖਿਆ ਲੈ ਕੇ ਹੋਰ ਕਿਸਾਨ ਵੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਹੋਣਗੇ। ਸ੍ਰੀ ਥੋਰੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ।
ਸ੍ਰੀ ਥੋਰੀ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਜਿੱਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉਥੇ ਲੋਕਾਂ ਨੂੰ ਫੇਫੜੇ ਦੇ ਕੈਂਸਰ, ਚਮੜੀ ਰੋਗ ਹੋਣ ਦਾ ਖਦਸ਼ਾ ਵੀ ਜਿਆਦਾ ਹੁੰਦਾ ਹੈ। ਉਨਾਂ ਦੱਸਿਆ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਜਿੱਥੇ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਉਥੇ ਬੇਜੁਬਾਨ ਪੰਛੀ ਵੀ ਮਰਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਮਿੱਟੀ ਦੇ ਮਿੱਤਰ ਕੀੜੇ ਵੀ ਨਸ਼ਟ ਹੁੰਦੇ ਹਨ ਉਥੇ ਖਾਦਾਂ ਦੀ ਵਰਤੋਂ ਜਿਆਦਾ ਹੋਣ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ।
ਇਸ ਦੌਰੇ ਸਮੇਂ ਮੌਜੂਦ ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾ ਵਿੱਚ ਜਾਗਰੂਕਤਾ ਫੈਲਾਉੇਣ ਲਈ ਡਿਪਟੀ ਕਮਿਸ਼ਨਰ ਅਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਲਗਾਤਾਰ 40 ਦਿਨ 3 ਪ੍ਰਚਾਰ ਵੈਨਾਂ ਚਲਾਈਆਂ ਗਈਆਂ, ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ ਵਿੱਚ ਅਨਾਊਂਸਮੈਟਾਂ ਵੀ ਕਰਵਾਈਆ ਗਈਆਂ। ਵੱਖ-ਵੱਖ ਸਕੂਲਾਂ ਵਿੱਚ ਕੁਇਜ/ਪੇਂਟਿੰਗ ਮੁਕਾਬਲੇ ਕਰਵਾਕੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਆਪਣੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਸਕਣ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023 ਦੌਰਾਨ ਕਿਸਾਨਾਂ, ਪੰਚਾਇਤਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ੳ ਨੂੰ ਪਰਾਲੀ ਦੀ ਸੰਭਾਲ ਕਰਨ ਲਈ 885 ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆ ਗਈਆਂ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ੳੇੁਹਨਾਂ ਕਿਹਾ ਕਿ ਕਿਸਾਨਾਂ ਨੂੰ ਕਸਟਮ ਹਾਇਰਿੰਗ ਸੈਂਟਰਾਂ ਵਿੱਚ ਮੌਜੂਦ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਕਸੀਐਨ ਪ੍ਰਦੂਸ਼ਣ ਬੋਰਡ ਸ: ਸੁਖਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਅਟਾਰੀ ਰਮਨ ਕੁਮਾਰ, ਏ.ਡੀ.ੳ ਅਮਰਦੀਪ ਸਿੰਘ, ਏ.ਈ.ੳ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।