Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਬੱਚਿਆਂ ਤੇ ਨੌਜਵਾਨਾ ਲਈ ਉਪਰਾਲੇ ਪ੍ਰਸੰਸਾਯੋਗ — ਸਪੀਕਰ ਸੰਧਵਾਂ

ਖ਼ਬਰ ਸ਼ੇਅਰ ਕਰੋ
043980
Total views : 148962

ਫਰੀਦਕੋਟ 12 ਜਨਵਰੀ — ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ੋਨ ਵੱਲੋਂ ਬੱਚਿਆਂ ਤੇ ਨੌਜਵਾਨਾ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਨੈਤਿਕਤਾ ਦਾ ਪਾਠ ਪੜਾਉਣਾ ਅਤੇ ਚੰਗੇ ਨਾਗਰਿਕ ਬਣਾਉਣ ਵਾਲਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਜਥੇਬੰਦੀ ਦੇ ਸਥਾਨਕ ਦਫ਼ਤਰ ਵਿਖੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਵਰਤਮਾਨ ਸਮੇਂ ਵਿੱਚ ਸਮਾਜਿਕ ਕੁਰੀਤੀਆਂ ਦੇ ਪਸਾਰੇ ਤੋਂ ਬੱਚਿਆਂ ਅਤੇ ਨੌਜਵਾਨਾ ਨੂੰ ਬਚਾਉਣ ਲਈ ਇਸ ਤਰਾਂ ਦੀਆਂ ਹੋਰ ਵੀ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਜਥੇਬੰਦੀ ਨਾਲ ਪੁਰਾਣੀ ਸਾਂਝ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਸਪੀਕਰ ਸੰਧਵਾਂ ਨੇ ਖੁਦ ਮੰਨਿਆ ਕਿ ਉਸਨੂੰ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਦਾ ਪਤਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੈਂਪ ਅਤੇ ਸੈਮੀਨਾਰ ਲਾਉਣ ਤੋਂ ਬਾਅਦ ਲੱਗਾ, ਜੋ ਕਿਤਾਬਾਂ ਵਿੱਚ ਲੱਭਣਾ ਮੁਸ਼ਕਿਲ ਹੈ।

ਉਹਨਾਂ ਜਥੇਬੰਦੀ ਦੇ ਸ਼ਖਸ਼ੀਅਤ ਉਸਾਰੀ ਕੈਂਪ, ਨੈਤਿਕ ਸਿੱਖਿਆ ਪ੍ਰੀਖਿਆ, ਯੂਥ ਫੈਸਟੀਵਲ ਅਤੇ ਪੁਸਤਕ ਪ੍ਰਦਰਸ਼ਨੀਆਂ ਵਾਲੇ ਪ੍ਰੋਗਰਾਮਾ ਦਾ ਜਿਕਰ ਕਰਦਿਆਂ ਆਖਿਆ ਕਿ ਅਜਿਹੇ ਪੋ੍ਰਗਰਾਮਾ ਤੋਂ ਬੱਚੇ ਅਤੇ ਨੌਜਵਾਨ ਬਹੁਤ ਕੁਝ ਚੰਗਾ ਸਿੱਖਦੇ ਹਨ। ਭਾਈ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਨਿਸ਼ਕਾਮ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਜਥੇਬੰਦੀ ਦੇ ਅਗਲੇਰੇ ਕਾਰਜਾਂ ਤੋਂ ਜਾਣੂ ਕਰਵਾਇਆ ਅਤੇ ਜਥੇਬੰਦੀ ਦੇ ਜੋਨਲ ਪ੍ਰਧਾਨ ਭਾਈ ਰਣਜੀਤ ਸਿੰਘ ਖੱਚੜਾਂ ਤੇ ਜੋਨਲ ਸਕੱਤਰ ਭਾਈ ਨਵਨੀਤ ਸਿੰਘ ਵਲੋਂ ਸਿਰੋਪਾਉ ਦੀ ਬਖਸ਼ਿਸ਼ ਨਾਲ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।