Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਇਸਤਰੀ ਵਿੰਗ ਦੀ ਸਿਆਸੀ ਕਾਨਫ਼ਰੰਸ —

ਖ਼ਬਰ ਸ਼ੇਅਰ ਕਰੋ
046259
Total views : 154271

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ – ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਦੇ ਮੇਲੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਇਸਤਰੀ ਵਿੰਗ ਦੀ ਸਿਆਸੀ ਕਾਨਫ਼ਰੰਸ ਵਿਚ ਕੇਸਰੀ ਚੁੰਨੀਆਂ ਲੈ ਕੇ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਜਲਦ ਹੀ ਪਾਰਟੀ ਇਸਤਰੀ ਵਿੰਗ ਦੀ ਭਰਤੀ ਕਰਨ ਜਾ ਰਹੀ ਹੈ। ਉਨ੍ਹਾਂ ਸੂਬੇ ਦੀ ਸਰਕਾਰ ’ਤੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ ਇਨ੍ਹਾਂ ਨੇ ਝੂਠ ਦੇ ਆਧਾਰ ’ਤੇ ਸਰਕਾਰ ਬਣਾ ਲਈ ਅਤੇ ਬੀਬੀਆਂ ਨਾਲ ਧੋਖਾ ਕੀਤਾ ਹੈ ਕਿਉਂਕਿ ਇਨ੍ਹਾਂ ਨੇ ਕਿਹਾ ਸੀ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਵਾਂਗੇ ਪਰ ਦੋ ਸਾਲ ਪੂਰੇ ਹੋਣ ’ਤੇ ਆ ਗਏ, ਇਕ ਦੁਆਨੀ ਤੱਕ ਨਹੀਂ ਦਿੱਤੀ ਗਈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆ ਨੀਤੀਆ ਤੋ ਖਫਾ ਹਨ। ਬਸਪਾ ਅਤੇ ਅਕਾਲੀ ਗਠਜੋੜ ’ਤੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਸਾਡਾ ਗਠਜੋੜ ਕਾਇਮ ਹੈ।