Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰ ਇਕ ਹੋਰ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046264
Total views : 154289

ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਅੰਮ੍ਰਿਤਸਰ, 12 ਜਨਵਰੀ -( ਡਾ. ਮਨਜੀਤ ਸਿੰਘ)-
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ। ਹੁਣ ਮੁੜ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ 15 ਜਨਵਰੀ, 2024 (ਸੋਮਵਾਰ) ਨੂੰ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।