Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੱਪਈ ਵਿਖੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖ਼ਬਰ ਸ਼ੇਅਰ ਕਰੋ
043981
Total views : 148974

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 12 ਜਨਵਰੀ — ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਢੱਪਈ ਵਿੱਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ, ਲੋਕਾਂ ਨਾਲ ਲੋਹੜੀ ਮਨਾ ਕੇ ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿਤੀ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ।
ਉਨਾਂ ਅੱਗੇ ਕਿਹਾ ਪੁੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।