Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ

ਖ਼ਬਰ ਸ਼ੇਅਰ ਕਰੋ
049585
Total views : 164982

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਖਿਡਾਰੀਆਂ ਨੂੰ ਵਧਾਈ

ਚੰਡੀਗੜ੍ਹ, 12ਜਨਵਰੀ — 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ 142 ਮੈਡਲ ਜਿੱਤੇ ਗਏ ਹਨ ਜਿਨ੍ਹਾਂ ਵਿਚ ਸੋਨੇ ਦੇ 46, ਚਾਂਦੀ ਦੇ 33 ਅਤੇ ਸਿਲਵਰ ਦੇ 63 ਮੈਡਲ ਜਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਫਰਵਰੀ 2024 ਵਿਚ ‌ਸਮਾਪਤ ਹੋਣਗੀਆਂ।

ਪੰਜਾਬ ਨੇ ਆਰਚਰੀ ਵਿੱਚ 4 ਸੋਨ, 3 ਚਾਂਦੀ ਅਤੇ 5 ਕਾਂਸੇ ਦੇ ਤਮਗੇ ਸਮੇਤ ਕੁੱਲ 12 ਮੈਡਲ ਜਿੱਤੇ। ਅਥਲੈਟਿਕਸ ਵਿੱਚ 1 ਸੋਨ, 1 ਚਾਂਦੀ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 3 ਮੈਡਲ ਜਿੱਤੇ। ਬੈਡਮਿੰਟਨ ਵਿੱਚ 1 ਸੋਨ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 2 ਮੈਡਲ ਜਿੱਤੇ। ਬਾਕਸਿੰਗ ਵਿੱਚ 4 ਸੋਨ, 5 ਚਾਂਦੀ ਅਤੇ 12 ਕਾਂਸੇ ਦੇ ਤਮਗੇ ਸਮੇਤ ਕੁੱਲ 21 ਮੈਡਲ ਜਿੱਤੇ। ਫੈਂਸਿੰਗ ਵਿੱਚ 2 ਸੋਨ ਅਤੇ 4 ਕਾਂਸੇ ਦੇ ਤਮਗੇ ਸਮੇਤ ਕੁੱਲ 6 ਮੈਡਲ ਜਿੱਤੇ। ਫੁੱਟਬਾਲ ਵਿੱਚ 1 ਕਾਂਸੇ ਦੇ ਤਮਗਾ ਜਿੱਤਿਆ। ਜਿਮਨਾਸਟਿਕ ਵਿੱਚ 1 ਕਾਂਸੇ ਦੇ ਤਮਗਾ ਜਿੱਤਿਆ। ਹੈਂਡਵਾਲ 1 ਚਾਂਦੀ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 2 ਮੈਡਲ ਜਿੱਤੇ। ਜੂਡੋ ਵਿੱਚ 7 ਸੋਨ, 4 ਚਾਂਦੀ ਅਤੇ 3 ਕਾਂਸੇ ਦੇ ਤਮਗੇ ਸਮੇਤ ਕੁੱਲ 14 ਮੈਡਲ ਜਿੱਤੇ। ਕਬੱਡੀ ਵਿੱਚ 1 ਚਾਂਦੀ ਦਾ ਮੈਡਲ ਜਿੱਤਿਆ। ਕਰਾਟੇ ਵਿੱਚ 12 ਸੋਨ, 9 ਚਾਂਦੀ ਅਤੇ 12 ਕਾਂਸੇ ਦੇ ਤਮਗੇ ਸਮੇਤ ਕੁੱਲ 33 ਮੈਡਲ ਜਿੱਤੇ। ਖੋ-ਖੋ ਵਿੱਚ 1 ਕਾਂਸੇ ਦਾ ਤਮਗਾ ਜਿੱਤਿਆ। ਸ਼ੂਟਿੰਗ ਵਿੱਚ 6 ਸੋਨ, 3 ਚਾਂਦੀ ਅਤੇ 3 ਕਾਂਸੇ ਦੇ ਤਮਗੇ ਸਮੇਤ ਕੁੱਲ 12 ਮੈਡਲ ਜਿੱਤੇ। ਸਵਿਮਿੰਗ ਵਿੱਚ 4 ਸੋਨ, 1 ਚਾਂਦੀ ਅਤੇ 2 ਕਾਂਸੇ ਦੇ ਤਮਗੇ ਸਮੇਤ ਕੁੱਲ 7 ਮੈਡਲ ਜਿੱਤੇ। ਟੈਨਿਸ ਵਿੱਚ 1 ਚਾਂਦੀ ਦਾ ਮੈਡਲ ਜਿੱਤਿਆ। ਬਾਲੀਬਾਲ ਵਿੱਚ 1 ਕਾਂਸੇ ਦਾ ਤਮਗਾ ਜਿੱਤਿਆ। ਵੇਟਲਿਫਟਿੰਗ ਵਿੱਚ 3 ਚਾਂਦੀ ਅਤੇ 4 ਕਾਂਸੇ ਦੇ ਤਮਗੇ ਸਮੇਤ ਕੁੱਲ 7 ਮੈਡਲ ਜਿੱਤੇ। ਰੈਸਲਿੰਗ ਫ੍ਰੀ ਸਟਾਇਲ ਵਿੱਚ 1 ਚਾਂਦੀ ਅਤੇ 9 ਕਾਂਸੇ ਦੇ ਤਮਗੇ ਸਮੇਤ ਕੁੱਲ 10 ਮੈਡਲ ਜਿੱਤੇ। ਰੈਸਲਿੰਗ ਗਰੀਕੋ-ਰੋਮਨ ਵਿੱਚ 2 ਸੋਨ ਅਤੇ 2 ਕਾਂਸੇ ਦੇ ਤਮਗੇ ਸਮੇਤ ਕੁੱਲ 4 ਮੈਡਲ ਜਿੱਤੇ। ਹਾਕੀ ਵਿੱਚ 2 ਸੋਨ ਮੈਡਲ ਜਿੱਤੇ। ਬਾਸਕਿਟ ਬਾਲ ਵਿੱਚ 1 ਸੋਨ ਤਗਮਾ ਜਿੱਤਿਆ। ਇਸ ਸਮੇਂ ਮੈਡਲ ਟੈਲੀ ਵਿਚ ਪੰਜਾਬ ਰਾਜ ਪੰਜਵੇਂ ਸਥਾਨ ‘ਤੇ ਹੈ।

ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ।

Harjot Singh Bains
#harjotsinghbains
#ਸਕੂਲ_ਸਿੱਖਿਆ_ਵਿਭਾਗ_ਪੰਜਾਬ #department_of_school_education_punjab
#punjab
#PunjabEducationRevolution
#PunjabShikshaKranti