Total views : 131858
ਫ਼ਰੀਦਕੋਟ 13 ਜਨਵਰੀ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ। ਹੁਣ ਫਿਰ ਤੋਂ ਮਾਲ ਵਿਭਾਗ ਵਲੋਂ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਆਯੋਜਿਤ ਵਿਸ਼ੇਸ਼ ਕੈਂਪਾਂ ਦੌਰਾਨ 525 ਲੰਬਿਤ ਇੰਤਕਾਲਾਂ ਦੇ ਦਰਜ ਹੋਣ ਨਾਲ ਲੋਕਾਂ ਨੂੰ ਲਾਭ ਹੋਇਆ ਹੈ ਜਿਸ ਕਾਰਨ ਹੋਰਨਾਂ ਲੋੜਵੰਦ ਲੋਕਾਂ ਨੂੰ ਇਨ੍ਹਾਂ ਕੈਂਪਾਂ ਰਾਹੀਂ ਲਾਭ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 15 ਜਨਵਰੀ ਦਿਨ ਸੋਮਵਾਰ ਨੂੰ ਮੁੜ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਮਾਲ ਵਿਭਾਗ ਨੂੰ ਅਜਿਹੇ ਹੀ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 15 ਜਨਵਰੀ ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਆਪਣੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਪਹੁੰਚ ਕਰ ਸਕਦੇ ਹਨ ਅਤੇ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।