ਸਾਡੀਆਂ ਧੀਆਂ ਹਰ ਖੇਤਰ ਵਿੱਚ ਖੱਟ ਰਹੀਆਂ  ਨਾਮਣਾ — ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
039340
Total views : 137718

50 ਨਵਜੰਮੀਆਂ ਬੱਚਿਆਂ ਨੂੰ ਵੰਡੀ ਲੋਹੜੀ

ਅੰਮ੍ਰਿਤਸਰ 13 ਜਨਵਰੀ -(ਡਾ. ਮਨਜੀਤ ਸਿੰਘ)- ਅੱਜ ਸਮਾਜ ਦੇ ਹਰ ਖੇਤਰ ਵਿੱਚ ਸਾਡੀਆਂ ਧੀਆਂ ਅਪਣਾ ਨਾਮਣਾ ਖੱਟ ਰਹੀਆ ਹਨ ਅਤੇ ਆਪਣੇ ਦੇਸ਼ ਤੇ ਮਾਤਾ ਪਿਤਾ ਦੇ ਨਾਮ ਨੂੰ ਰੌਸ਼ਨ ਕਰ ਰਹੀਆ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਮਾਨਾਂਵਾਲਾ ਵਿਖੇ ਸਥਿਤ ਕਮਿਊਨਿਟੀ ਹੇਲਥ ਸੈਂਟਰ ਵਿਖੇ 50 ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤਿਉਹਾਰ ਮੌਕੇ ਚਾਈਲਡ ਕੇਅਰ ਕਿੱਟਾਂ ਦੀ ਵੰਡ ਸਮੇਂ ਕੀਤਾ। ਓਨਾਂ ਕਿਹਾ ਕਿ ਸਾਡੀਆਂ ਧੀਆਂ ਮੁੰਡਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ ਚਾਹੇ ਉਹ ਖੇਤਰ ਸਿਖਿਆ ਦਾ ਹੋਵੇ ਜਾਂ ਖੇਡ ਦਾ ਹੋਵੇ। ਓਨਾਂ ਕਿਹਾ ਕਿ ਲੜਕੀਆਂ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਓਨਾਂ ਨੂੰ ਮੌਕਾ ਦਿੱਤਾ ਜਾਵੇ। ਮੰਤਰੀ ਈ.ਟੀ.ਓ ਨੇ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਹੈ ਸਗੋਂ ਪੜ੍ਹਣ ਲਿਖਣ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ। ਓਨਾ ਕਿਹਾ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੇ ਅਨੁਪਾਤ ਵਿੱਚ ਵਾਧਾ ਹੋਇਆ ਹੈ। ਓਨਾਂ ਦੱਸਿਆ ਕਿ ਸਾਨੂੰ ਸਮਾਜ ਵਿੱਚੋਂ ਦਹੇਜ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਵੀ ਲੜਕੀਆਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਸਤਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਸੁਮਿਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਵਜੰਮੀਆਂ ਬੱਚੀਆਂ ਦੇ ਮਾਪੇ ਵੀ ਹਾਜਰ ਸਨ।