Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ

ਖ਼ਬਰ ਸ਼ੇਅਰ ਕਰੋ
046264
Total views : 154289

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ

 ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ

ਹੁਸ਼ਿਆਰਪੁਰ, 13 ਜਨਵਰੀ — ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਸਮਾਜ ਵਿਚ ਫ਼ੈਲੀਆਂ ਬੁਰਾਈਆਂ ਦਾ ਅੰਤ ਹੋਵੇ। ਉਹ ਅੱਜ ਚਿਲਡਰਨ ਹੋਮ ਰਾਮ ਕਲੋਨੀ ਕੈਂਪ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਲੋਹੜੀ ਸਮਾਗਮ ਦੌਰਾਨ ਬੱਚਿਆਂ ਨਾਲ ਲੋਹੜੀ ਮਨਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਵੀ ਮੌਜੂਦ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਅਕਸਰ ਸਮਾਗਮ ਕਰਵਾਏ ਜਾਂਦੇ ਹਨ, ਜਿਸ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਹੈ, ਜਿਸ ਦੌਰਾਨ ਚਿਲਡਰਨ ਹੋਮ ਦੇ ਸਾਰੇ ਬੱਚਿਆਂ ਨੂੰ ਸ਼ਗਨ ਦੇ ਤੌਰ ‘ਤੇ 200-200 ਰੁਪਏ, ਸਪੋਰਟਸ ਸ਼ੂਜ਼, ਸਕੂਲ ਬੈਗ, ਡਰਾਇੰਗ ਬੁੱਕ, ਕਲਰਸ, ਨੋਟ ਬੁੱਕ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਰਾਮ ਕਲੋਨੀ ਕੈਂਪ ਸਥਿਤ ਚਿਲਡਰਨ ਹੋਮ ਅਤੇ ਓਲਡ ਏਜ ਹੋਮ ਵਿਚ ਆ ਕੇ ਆਪਣੇ ਖੁਸ਼ੀਆਂ ਭਰੇ ਦਿਨ ਅਤੇ ਤਿਉਹਾਰ ਮਨਾਉਣ ਤਾਂ ਜੋ ਇਥੇ ਰਹਿੰਦੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਆਪਸੀ ਸਾਂਝ ਦਾ ਅਹਿਸਾਸ ਹੋਵੇ।
ਇਸ ਮੌਕੇ ਅਗਿਆਪਾਲ ਸਿੰਘ ਸਾਹਨੀ, ਰਾਜੇਸ਼ ਜੈਨ, ਰਾਜੀਵ ਬਜਾਜ, ਅਦਿੱਤਿਆ ਰਾਣਾ, ਸਰਬਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।