Total views : 131856
ਸ੍ਰੀ ਮੁਕਤਸਰ ਸਾਹਿਬ 14 ਜਨਵਰੀ – – ਸ੍ਰੀ ਮੁਕਤਸਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਮਾਘੀ ਜੋੜ ਮੇਲੇ ‘ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ, ਜੋ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਇਲਾਵਾ ਧਾਰਮਿਕ ਸਮਾਗਮਾਂ ਵਿਚ ਵੀ ਹਿੱਸਾ ਲੈ ਰਹੀਆਂ ਹਨ।
ਸੰਗਤਾਂ ਅੱਧੀ ਰਾਤ ਤੋਂ ਹੀ ਕੜਾਕੇ ਦੀ ਠੰਡ ਦੇ ਬਾਵਜੂਦ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਕੀਤੇ ਗਏ ਹਨ, ਉਥੇ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ‘ਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਵਲੋਂ ਸੰਗਤ ਲਈ ਲੰਗਰ ਲਾਏ ਗਏ ਹਨ।