ਸਪੀਕਰ ਸੰਧਵਾ ਨੇ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਕੋਟਕਪੂਰਾ ਵੱਲੋਂ ਕਰਵਾਏ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਕੀਤੀ ਸ਼ਿਰਕਤ

ਖ਼ਬਰ ਸ਼ੇਅਰ ਕਰੋ
035611
Total views : 131858

ਸਪੀਕਰ ਸੰਧਵਾ ਨੇ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 51 ਹਜਾਰ ਰੁਪਏ ਦੇਣ ਦਾ ਕੀਤਾ ਐਲਾਨ

ਕੋਟਕਪੂਰਾ, 14 ਜਨਵਰੀ — ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੁਰਾਣੀ ਦਾਣਾ ਮੰਡੀ, ਕੋਟਕਪੂਰਾ ਵਿਖੇ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਕੋਟਕਪੂਰਾ ਵੱਲੋਂ ਕਰਵਾਏ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹ ਅਕਾਲ ਪੁਰਖ ਦੀ ਸਾਡੇ ਤੇ ਬਹੁਤ ਹੀ ਵੱਡੀ ਕਿਰਪਾ ਹੈ , ਜਦੋਂ ਆਪਾਂ ਕੋਈ ਪੁੰਨ ਦਾ ਕੰਮ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਮੈਨੂੰ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਕੋਟਕਪੂਰਾ ਵੱਲੋਂ ਕਰਵਾਏ ਲੜਕੀਆਂ ਦੇ ਸਮੂਹਿਕ ਵਿਆਹ ਚ ਸ਼ਿਰਕਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਉਨ੍ਹਾਂ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਨੂੰ ਕੀਤੇ ਗਏ ਇਸ ਪਵਿੱਤਰ ਕਾਰਜ ਲਈ ਵਧਾਈ ਦਿਤੀ ਅਤੇ ਉਨ੍ਹਾਂ ਵੱਲੋਂ ਕਰਵਾਏ ਗਏ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਦੀ ਪ੍ਰਸ਼ੰਸਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਸੰਸਥਾ ਕੋਟਕਪੂਰਾ ਨੂੰ 51 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ।

ਸਪੀਕਰ ਸੰਧਵਾ ਨੇ ਨਵ-ਵਿਆਹੁਤਾ ਜੋੜਿਆਂ ਨੂੰ ਮਾਘੀ ਦੀ ਵਧਾਈ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਖੀ ਗ੍ਰਹਿਸਥੀ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਸੰਸਥਾਵਾਂ ਨੂੰ ਸਲਾਮ ਕਰਦੇ ਹਨ, ਜੋ ਦਿਨ-ਰਾਤ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ।

ਇਸ ਮੌਕੇ ਸ਼੍ਰੀ ਬਾਲਾਜੀ ਲੰਗਰ ਸੇਵਾ ਸਮਿਤੀ ਕੋਟਕਪੂਰਾ ਦੇ ਸਮੂਹ ਮੈਂਬਰ ਅਤੇ ਇਲਾਕਾ ਨਿਵਸੀ ਹਾਜ਼ਰ ਸਨ।