Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

2 ਫੋਰਮਾਂ ਵੱਲੋਂ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਕਿਸਾਨ ਮਜਦੂਰ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ—ਕਿਸਾਨ ਮਜਦੂਰ ਸੰਘਰਸ਼ ਕਮੇਟੀ

ਖ਼ਬਰ ਸ਼ੇਅਰ ਕਰੋ
051760
Total views : 168646

ਅੰਮ੍ਰਿਤਸਰ, 01 ਜਨਵਰੀ – ( ਡਾ. ਮਨਜੀਤ ਸਿੰਘ)-ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਣ ਜਾ ਰਹੀ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂ ਰੈਲੀ ਲਈ ਸਟੇਜ, ਪੰਡਾਲ ਸਮੇਤ ਹੋਰ ਪ੍ਰਬੰਧ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਦੀ ਦੇਖਰੇਖ ਵਿੱਚ ਮੁਕੰਮਲ ਕਰ ਲਏ ਗਏ ।
ਇਸ ਮੌਕੇ ਸੂਬਾਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਡਾ.ਕੰਵਰਦਲੀਪ ਸਿੰਘ ਸੈਦੋਲੇਹਲ
ਨੇ ਕਿਹਾ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ.ਐਸ. ਪੀ. ਗਰੰਟੀ ਕਾਨੂੰਨ ਬਣਾ ਕੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਕਿਸਾਨ ਅਤੇ ਖੇਤ ਮਜਦੂਰ ਦੀ ਪੂਰਨ ਕਰਜ਼ ਮੁਕਤੀ ਦੀ ਮੰਗ ਸਮੇਤ ਅਹਿਮ ਮੰਗਾਂ ਨੂੰ ਲੈ ਕੇ ਵੱਡੇ ਸੰਘਰਸ਼ਾਂ ਦੀ ਸ਼ੁਰੂਆਤ ਕਰਨ ਲਈ 2 ਅਤੇ 6 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ ਬਰਨਾਲਾ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਓਹਨਾ ਕਿਹਾ ਕਿ ਇਨਾਂ ਰੈਲੀਆ ਵਿੱਚ ਵੱਡੇ ਇੱਕਠਾਂ ਲਈ ਢੁਕਵੇਂ ਪ੍ਰਬੰਧ ਲਈ ਸੈਕੜੇ ਵਲੰਟੀਅਰ ਕੰਮ ਕਰ ਰਹੇ ਹਨ।
ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸਤਨਾਮ ਸਿੰਘ ਪੰਨੂ, ਜਰਮਨਜੀਤ ਬੰਡਾਲਾ, ਸਵਿੰਦਰ ਸਿੰਘ ਚੁਤਾਲਾ, ਰਣਜੀਤ ਸਿੰਘ ਕਲੇਰ, ਗੁਰਲਾਲ ਸਿੰਘ ਮਾਨ ਹਾਜ਼ਿਰ ਰਹੇ।
———-