Total views : 131858
ਸ੍ਰੀ ਮੁਕਤਸਰ ਸਾਹਿਬ,14 ਜਨਵਰੀ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ‘ਚ ਜੁੜ ਬੈਠੀ ਸੰਗਤ ਨਾਲ ਦਿਲ ਦੀਆਂ ਗੱਲਾਂ ਦੀ ਸਾਂਝ ਪਾਈ।
ਉਨਾਂ ਕਿਹਾ ਕਿ ਇੰਨੀ ਠੰਡ ਅਤੇ ਧੁੰਦ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਹਾਜਰੀ ਭਰਨ ਲਈ ਮੈਂ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਨਾਲ ਹੀ ਮੈਂ ਸਾਰੇ ਪੰਥ ਹਿਤੈਸ਼ੀਆਂ ਨੂੰ ਇੱਕ ਵਾਰ ਫ਼ਿਰ ਅਪੀਲ ਕਰਦਾ ਹਾਂ ਕਿ ਆਓ ਸਾਰੇ ਇੱਕਠੇ ਹੋ ਕੇ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਈਏ ਅਤੇ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲੈ ਕੇ ਆਈਏ।