




Total views : 169526






Total views : 169526ਕੋਟਕਪੂਰਾ 15 ਜਨਵਰੀ — ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 16 ਜਨਵਰੀ, ਦਿਨ ਮੰਗਲਵਾਰ ਨੂੰ ਬਲਾਕ ਕੋਟਕਪੂਰਾ ਦੇ ਪਿੰਡ ਢੀਮਾਂਵਾਲੀ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਣਗੇ ਤਾਂ ਜੋ ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਨਿਜਾਤ ਦਿਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਕੈਂਪ ਪਹਿਲਾਂ ਵੀ ਪਿੰਡ ਪੱਧਰ ’ਤੇ ਲਗਾਏ ਜਾ ਚੁੱਕੇ ਹਨ ਜਿੰਨ੍ਹਾਂ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ ਹੈ। ਇਸੇ ਲਗਾਤਾਰਤਾ ਦੇ ਵਿਚ ਹੁਣ ਫਿਰ ਤੋਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਉਨ੍ਹਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਅਤੇ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਿੰਡ ਢੀਮਾਂਵਾਲੀ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਪਿੰਡ ਦੁਆਰੇਆਣਾ,ਮਚਾਕੀ ਮੱਲ ਸਿੰਘ, ਵਾਂਦਰ ਜਟਾਣਾ ਦੇ ਲੋਕ ਵੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਕਰਨ।







