Total views : 131856
ਤਰਨ ਤਾਰਨ, 15 ਜਨਵਰੀ -(ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਤਰਨ ਤਾਰਨ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਤਹਿਸੀਲਦਾਰ, ਨਾਇਬ ਤਹਿਸੀਲਦੀਰ, ਸਮੂਹ ਕਾਨੂੰਨਗੋ ਤੇ ਪਟਵਾਰੀਆਂ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ। ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
———