Flash News
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- ਮੁੱਖ ਮੰਤਰੀ
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਅੱਜ ਦੇ ਯੁੱਗ ਵਿੱਚ ਲੜਕੀਆਂ, ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ-ਵਿਧਾਇਕ ਸ਼ੈਰੀ ਕਲਸੀ

ਖ਼ਬਰ ਸ਼ੇਅਰ ਕਰੋ
043994
Total views : 149003

ਮਾਨ ਨਗਰ ਵਿਖੇ ਧੀਆਂ ਦੀ ਲੋਹੜੀ ਮਨਾਈ

ਬਟਾਲਾ, 15 ਜਨਵਰੀ —  ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸਕਤੀਕਰਨ ਲਈ ਵਿਸੇਸ ਉਪਰਾਲੇ ਕਰ ਰਹੀ ਹੈ ਅਤੇ ਲੜਕੀਆਂ ਨੂੰ ਸਮਾਜ ਵਿੱਚ ਅੱਗੇ ਵੱਧਣ ਲਈ ਬਰਾਬਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਉਨਾਂ ਮਾਨ ਨਗਰ ਵਿਖੇ ਮਨਾਏ ਲੋਹੜੀ ਦੇ ਤਿਓਹਾਰ ਦੌਰਾਨ ਕੀਤਾ। ਮਾਨ ਨਗਰ ਵਿਖੇ ਧੀਆਂ ਦੀ ਲੋਹੜੀ ਦੇ ਰੱਖੇ ਪ੍ਰੋਗਰਾਮ ਵਿੱਚ ‘ਕੁਦਰਤ ਦੇ ਸਭ ਬੰਦੇ ਸੇਵਾ ਸੁਸਾਇਟੀ’ ਵਲੋਂ ਲੋੜਵੰਦ ਲੋਕਾਂ ਨੂੰ ਲੋਈਆਂ ਤੇ ਕੰਬਲ ਆਦਿ ਸਮਾਨ ਵੰਡਿਆਂ ਗਿਆ। ਇਸ ਮੌਕੇ ਇੰਨਰਵੀਲ ਕਲੱਬ ਬਟਾਲਾ ਅਤੇ ਨੀਵ ਸੁਸਾਇਟੀ ਦੇ ਨੁਮਾਇੰਦੇ ਵੀ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪੱਧਰ ਤੇ ਮਹਿਲਾ ਸਸਕਤੀਕਰਨ ਦੇ ਉਪਰਾਲੇ ਹੋ ਰਹੇ ਹਨ ਪਰ ਸਮਾਜਿਕ ਪੱਧਰ ਤੇ ਵੀ ਇਸ ਤਰਾਂ ਦੇ ਸਮਾਗਮ ਹੋਣ ਨਾਲ ਸਮਾਜਿਕ ਸੋਚ ਵਿਚ ਤੇਜੀ ਨਾਲ ਬਦਲਾਅ ਆਵੇਗਾ। ਉਨਾਂ ਅੱਗੇ ਕਿਹਾ ਕਿ ਇਸ ਤਰਾਂ ਦੇ ਤਿਓਹਾਰ ਸਾਡੀ ਵਿਰਾਸਤ ਅਤੇ ਸਭਿਆਚਾਰ ਦਾ ਪ੍ਰਤੀਕ ਹਨ ਅਤੇ ਸਭ ਨੂੰ ਇਹ ਤਿਓਹਾਰ ਆਪਸੀ ਭਾਈਚਾਰੇ ਦਾ ਸੰਦੇਸ ਵੀ ਦਿੰਦੇ ਹਨ। ਉਨਾਂ ਕਿਹਾ ਕਿ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇ ਹਨ ਅਤੇ ਹੁਣ ਸਿਰਫ ਪੁੱਤਰਾਂ ਦੀ ਲੋਹੜੀ ਮਨਾਉਣ ਦੀ ਰਵਾਇਤ ਪੂਰੀ ਤਰਾਂ ਟੁੱਟ ਗਈ ਹੈ ਅਤੇ ਲੋਕ ਧੀਆਂ ਦੀ ਲੋਹੜੀ ਵੀ ਉਨ੍ਹੇ ਹੀ ਉਤਸ਼ਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੀ ਵਿਰਾਸਤ ਨਾਲ ਜ਼ੋੜਦਾ ਹੈ ।

ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ। ਅੱਜ ਦੇ ਯੁਗ ਵਿੱਚ ਲੜਕੀਆਂ, ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰ ਵਾਰ ਮੌਕਾ ਮਿਲਣ ਤੇ ਵਿਸ਼ਵ ਪੱਧਰ ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਮਦਰ ਟਰੇਸਾ, ਸੁਨੀਤਾ ਵਿਲੀਅਮ, ਕਲਪਨਾ ਚਾਵਲਾ, ਪੀਟੀ ਊਸ਼ਾ, ਕਿਰਨਬੇਦੀ ਅਤੇ ਪੀਵੀ ਸਿੰਧੂ ਵਰਗੀਆਂ ਹਜ਼ਾਰਾਂ ਲੜਕੀਆਂ ਇਸ ਗੱਲ ਦੀ ਮਿਸਾਲ ਹਨ। ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉੱਚ ਵਿੱਦਿਆ ਸਹਿਤ ਚੰਗਾ ਪਾਲਣ-ਪੋਸ਼ਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਰ ਮੌਕਾ ਦੇਣਾ ਚਾਹੀਦਾ ਹੈ।

—————-