




Total views : 161427






Total views : 161427ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 15 ਜਨਵਰੀ — ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।







