Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

ਖ਼ਬਰ ਸ਼ੇਅਰ ਕਰੋ
051825
Total views : 168723

-ਕਿਹਾ! ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਪਾਣੀ ਦੀ ਕਿੱਲਤ ਤੋਂ ਮਿਲੇਗੀ ਨਿਜ਼ਾਤ —
ਲੁਧਿਆਣਾ, 15 ਜਨਵਰੀ — ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ।

ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਸਨ ਅਤੇ ਟੈਂਕਰ ਮੰਗਵਾ ਕੇ ਗੁਜ਼ਾਰਾ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਕਾਫੀ ਸਾਰਾ ਕੀਮਤੀ ਸਮਾਂ ਪਾਣੀ ਪ੍ਰਬੰਧਨ ਵਿੱਚ ਖਰਾਬ ਹੋ ਜਾਂਦਾ ਸੀ।

—–