Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਇੱਕ ਵਧੀਆ ਸਮਾਜ ਦੀ ਸਿਰਜਨਾ ਵਿੱਚ ਪੱਤਰਕਾਰ ਭਾਈਚਾਰਾ ਨਿਭਾਉਂਦਾ ਹੈ ਅਹਿਮ ਭੂਮਿਕਾ-ਸ੍ਰੀ ਲਾਲ ਚੰਦ ਕਟਾਰੂਚੱਕ

ਖ਼ਬਰ ਸ਼ੇਅਰ ਕਰੋ
043973
Total views : 148931

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰ ਭਾਈਚਾਰੇ ਨਾਲ ਮਨਾਇਆ ਮਾਘੀ ਦਾ ਦਿਹਾੜਾ —
ਪੱਤਰਕਾਰਤਾਂ ਦੇ ਖੇਤਰ ਅੰਦਰ ਆ ਰਹੀਆਂ ਸਮੱਸਿਆਵਾਂ ਤੇ ਕੀਤੀ ਚਰਚਾ, ਹੱਲ ਕਰਨ ਦਾ ਦਿੱਤਾ ਭਰੋਸਾ —

ਪਠਾਨਕੋਟ, 15 ਜਨਵਰੀ — ਪੱਤਰਕਾਰ ਭਾਈਚਾਰਾ ਇੱਕ ਵਧੀਆ ਸਮਾਜ ਦੀ ਸਿਰਜਨਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਕਿਊਕਿ ਬੁੱਧੀਜੀਵੀ ਲੋਕ ਹੀ ਕਮੀਆਂ ਨੂੰ ਸਾਹਮਣੇ ਲੈ ਕੇ ਆਉਂਦੇ ਹਨ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਧਿਆਨ ਵਿੱਚ ਲਿਆਂਦੇ ਮਾਮਲਿਆ ਦਾ ਹੱਲ ਕਰ ਕੇ ਵਿਕਾਸ ਦੀ ਨੀਹ ਰੱਖੀ ਜਾਂਦੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਤੇ ਸਥਾਨਕ ਸਟੇਵੈਲ ਹੋਟਲ ਵਿੱਚ ਪੱਤਰਕਾਰੀ ਦੇ ਖੇਤਰ ਅੰਦਰ ਕੰਮ ਕਰ ਰਹੇ ਪੱਤਰਕਾਰਾਂ ਨਾਲ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਨੀਲ ਗੁਪਤਾ ਚੇਅਰਮੈਨ ਪੈਸਕੋ, ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ. ਪੰਜਾਬ, ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ , ਸਤੀਸ ਮਹਿੰਦਰੂ ਚੇਅਰਮੈਨ ਦਾਂ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸੋਰਵ ਬਹਿਲ ਜਰਨਲ ਸਕੱਤਰ, ਐਡਵੋਕੇਟ ਰਮੇਸ ਕੁਮਾਰ, ਨਰੇਸ ਸੈਣੀ ਬੀ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਪਿ੍ਰੰਟ ਮੀਡਿਆ, ਇਲੈਕਟੋਨਿਕ ਮੀਡਿਆ, ਸੋਸਲ ਮੀਡਿਆ ਦੇ ਪੱਤਰਕਾਰ ਵੀ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮਾਘੀ ਦਾ ਦਿਹਾੜਾ ਜਿਲ੍ਹਾ ਪਠਾਨਕੋਟ ਦੇ ਪੱਤਰਕਾਰ ਭਾਈਚਾਰੇ ਦੇ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਪੱਤਰਕਾਰ ਇੱਕ ਵਧੀਆ ਸਮਾਜ ਦੀ ਸਿਰਜਨਾ ਕਰਨ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਸਮਾਜ ਦੇ ਅੰਦਰ ਦੀਆਂ ਕਮੀਆਂ ਨੂੰ ਪ੍ਰਕਾਸਿਤ ਕਰਕੇ ਜਨਤਾਂ ਦੀਆਂ ਸਮੱਸਿਆਵਾਂ ਤੋਂ ਸਰਕਾਰ ਨੂੰ ਜਾਣੂ ਕਰਵਾਉਂਦਾ ਹੈ । ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਦੋਰਾਨ ਪ੍ਰੈਸ ਕਲੱਬ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਕੂਝ ਮਾਮਲੇ ਲਿਆਂਦੇ ਗਏ ਸਨ ਜੋ ਉਨ੍ਹਾਂ ਦੇ ਧਿਆਨ ਵਿੱਚ ਹਨ ਅਤੇ ਸਮੇਂ ਰਹਿੰਦਿਆਂ ਹੀ ਉਨ੍ਹਾਂ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਪ੍ਰੈਸ ਭਵਨ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਹੈ ਕਿ ਜਿਲ੍ਹੇ ਅੰਦਰ ਪ੍ਰੈਸ ਭਵਨ ਨਾ ਹੋਣ ਕਰਕੇ ਪੱਤਰਕਾਰ ਭਾਈਚਾਰੇ ਨੂੰ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੱਤਰਕਾਰੀ ਦੇ ਖੇਤਰ ਅੰਦਰ ਜੋ ਵੀ ਮੁਸਕਿਲਾਂ ਆ ਰਹੀਆਂ ਹਨ ਉਨ੍ਹਾਂ ਨੂੰ ਜਲਦੀ ਦੂਰ ਕਰਨ ਦਾ ਉਪਰਾਲਾ ਕੀਤਾ ਜਾਵੇਗਾ।