Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਖ਼ਬਰ ਸ਼ੇਅਰ ਕਰੋ
051763
Total views : 168649

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪੁਰਾਣਾ ਬਲੜਵਾਲ ਵਿਖੇ ਕਰਵਾਏ ਛਿੰਝ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), , 16 ਜਨਵਰੀ — ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਪੁਰਾਣਾ ਬਲੜਵਾਲ ਵਿਖੇ ਕਰਵਾਏ ਗਏ ਛਿੰਝ ਮੇਲੇ ਵਿੱਚ ਹਾਜ਼ਰੀ ਲਵਾਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਨਸ਼ੇ ਤੋਂ ਬਚਣ ਲਈ ਜਾਗਰੂਕ ਕੀਤਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਜਿਹੇ ਖੇਡ ਮੇਲੇ ਕਰਵਾਏ ਜਾਣ ਤਾਂ ਜੋ ਨੋਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਇਸ ਮੌਕੇ ਇਲਾਕੇ ਦੀਆਂ ਉੱਚ ਸਖਸੀਅਤਾਂ ਅਤੇ ਖਿਡਾਰੀ ਆਦਿ ਮੌਜੂਦ ਸਨ।