Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ

ਖ਼ਬਰ ਸ਼ੇਅਰ ਕਰੋ
050921
Total views : 167417

ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ— ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ: ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 01 ਜਨਵਰੀ–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਗੜ੍ਹਸ਼ੰਕਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਗੜ੍ਹਸ਼ੰਕਰ ਤੋਂ ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰੇਕ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।