Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਖ਼ਬਰ ਸ਼ੇਅਰ ਕਰੋ
043976
Total views : 148951

ਹੁਸ਼ਿਆਰਪੁਰ, 16 ਜਨਵਰੀ — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਪਟਵਾਰੀਆਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਉਕਤ ਸਮੇਂ ’ਤੇ ਬੂਥਾਂ ’ਤੇ ਬੈਠ ਕੇ ਫਾਰਮ ਪ੍ਰਾਪਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਪ੍ਰਾਪਤ ਫਾਰਮਾਂ ਦੀ ਰਿਪੋਰਟ 22 ਜਨਵਰੀ ਨੂੰ ਸਵੇਰੇ 11 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਹੁਸ਼ਿਆਰਪੁਰ ਨੂੰ ਭੇਜੇ ਜਾਣ।