Total views : 131857
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ — ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਸਟੇਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ।
ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹਾ ਵਾਤਾਵਰਨ ਪਲਾਨ ਦੀਆ ਗਤੀਵਿਧੀਆਂ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਿੰਗਲ ਯੂਜ਼ਡ ਪਲਾਸਟਿਕ ਬੈਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਅਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ।
ਇਸ ਸਬੰਧੀ ਉਨ੍ਹਾਂ ਨੇ ਨਗਰ ਕੌਸ਼ਲਾਂ, ਡੀਡੀਪੀਓ, ਭੂਮੀ ਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਕੰਮਪਲੀਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਨੂੰ ਈ ਵੈਸਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਲੋਕਲ ਬਾਡੀਜ਼ ਵਿਚ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ ਟੀ ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸਟੀਪੀ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਵੱਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਲੈਗੇਸੀ ਵੇਸਟ, ਲੀਚੇਟ, ਉਸਾਰੀ ਅਤੇ ਢਾਹੁਣ ਵਾਲੇ ਮਟੀਰੀਅਲ ਅਤੇ ਈ-ਵੇਸਟ ( ਖਰਾਬ ਬਿਜਲੀ ਦੀਆਂ ਤਾਰਾਂ,ਸਵਿੱਚ ਵਗੈਰਾ ) ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।
ਇਸ ਮੌਕੇ ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ ( ਜਨਰਲ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿ਼ਸਨਰ ( ਵਿਕਾਸ) ਸ੍ਰੀ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫਸਰ ਮਲੋਟ, ਐਸ ਡੀ ਓ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਅਸ਼ਪ੍ਰੀਤ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।