Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਘੀ ਮੇਲੇ ਮੌਕੇ ਵੱਖ-ਵੱਖ ਥਾਵਾਂ ’ਤੇ ਸਟਾਲਾਂ ਲਗਾ ਕੇ ਆਮ ਲੋਕਾਂ ਨੂੰ ਕੀਤਾ ਜਾਗਰੂਕ– ਜ਼ਿਲ੍ਹਾ ਅਤੇ ਸ਼ੈਸ਼ਨ ਜੱਜ

ਖ਼ਬਰ ਸ਼ੇਅਰ ਕਰੋ
046264
Total views : 154289

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਘੀ ਸ੍ਰੀ ਮੁਕਤਸਰ ਸਾਹਿਬ, 16 ਜਨਵਰੀ — ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਘੀ ਮੇਲੇ ਮੌਕੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਵੱਖ-ਵੱਖ ਸਕੀਮਾਂ ਅਤੇ ਲੋਕ ਅਦਾਲਤ ਸਬੰਧੀ ਆਮ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦੇ ਮਕਸਦ ਲਈ ਵੱਖ-ਵੱਖ ਥਾਵਾਂ ’ਤੇ ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰ ਅਤੇ ਸਟਾਫ ਦੀ ਡਿਊਟੀ ਲਗਾ ਕੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਮਾਘੀ ਮੇਲਾ ਗਰਾਉਂਡ, ਰੈਡ ਕਰਾਸ ਭਵਨ, ਸ਼ੈਸ਼ਨ ਹਾਊਸ ਰੋਡ ਅਤੇ ਰੇਲਵੇ ਰੋਡ ਵਿਖੇ ਸਟਾਲ ਲਗਾਏ ਗਏ। ਇਹਨਾਂ ਸਟਾਲਾਂ ਵਿੱਚ ਕਾਨੂੰਨੀ ਸਹਾਇਤਾ ਸਕੀਮਾਂ, ਨੈਸ਼ਨਲ ਲੋਕ ਅਦਾਲਤ ਸਬੰਧੀ, ਜਨਉਪਯੋਗੀ ਲੋਕ ਅਦਾਲਾਤਾਂ ਸਬੰਧੀ, ਪੰਜਾਬ ਅਪਰਾਧ ਪੀੜਤਾਂ ਸਕੀਮ, ਮੀਡੀਏਸ਼ਨ ਵਿਚੋਲਗੀ ਰਾਹੀਂ ਸਮਝੌਤੇ ਸਬੰਧੀ ਅਤੇ ਹੋਰ ਸਕੀਮਾਂ ਨੂੰ ਦਰਸਾਉਂਦੇ ਹੋਏ ਬੈਨਰ ਲਗਾਏ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ਼ਤਿਹਾਰ ਤਿਆਰ ਕਰਵਾਇਆ ਗਿਆ।

ਇਸ ਤੋ ਇਲਾਵਾ ਨਵੇਕਲੀ ਪਹਿਲ ਕਰਦਿਆਂ ਅਥਾਰਟੀ ਵੱਲੋਂ ਨਸ਼ਿਆਂ ਦੇ ਵਿਰੁੱਧ ਇੱਕ ਪ੍ਰਸੰਸਾ ਪੱਤਰ ਤਿਆਰ ਕੀਤਾ ਗਿਆ ਜਿਸ ਵਿੱਚ ਆਮ ਲੋਕਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ 40 ਮੁਕਤਿਆਂ ਦੀ ਪਵਿੱਤਰ ਧਰਤੀ ਉੱਪਰ ਜੋ ਵਿਅਕਤੀ ਨਸ਼ਾ ਨਾ ਕਰਨ ਦਾ ਪ੍ਰਣ ਕਰੇਗਾ ਅਤੇ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਦੇਸ਼ ਲੈ ਕੇ ਨਸ਼ਾ ਰਹਿਤ ਜੀਵਨ ਬਤੀਤ ਕਰੇਗਾ ਅਤੇ ਦੂਸਰਿਆਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਯਤਨਸ਼ੀਲ ਰਹੇਗਾ, ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ਤੇ ਲਗਾਈਆਂ ਸਟਾਲਾਂ ਉਪਰ ਹਾਜਰ ਹੋਣ ਵਾਲੇ ਲੋਕਾਂ ਨੂੰ 672 ਪ੍ਰਸੰਸਾ ਪੱਤਰ ਸਮੇਤ ਪ੍ਰਚਾਰ ਸਮੱਗਰੀ ਵੀ ਦਿੱਤੀ ਗਈ।

ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਈਆਂ ਗਈਆਂ ਸਟਾਲਾਂ ਦਾ ਨਿਰੀਖਣ ਕੀਤਾ। ਇਸ ਤਿੰਨ ਦਿਨਾਂ ਮੇਲੇ ਵਿੱਚ 2238 ਦੇ ਲਗਭਗ ਲੋਕਾਂ ਨੂੰ ਕਾਨੂੰਨੀ ਸਲਾਹ ਮਸ਼ਵਰਾ ਦਿੱਤਾ ਗਿਆ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ/ਪੰਜਾਬ ਰਾਜ ਕਾਨੂੰਨੀ ਸਹਾਇਤਾ ਹੈਲਪ ਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੇਲੇ ਦੌਰਾਨ ਸਿਹਤ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ। ਆਮ ਲੋਕਾਂ ਵੱਲੋਂ ਲਗਭਗ 300 ਯੂਨਿਟ ਖੂਨ ਇਕੱਠਾ ਕੀਤਾ ਗਿਆ ਜੋ ਕਿ ਲੌੜਵੰਦ ਵਿਅਕਤੀ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਭਾਗ ਲੈਣ ਵਾਲੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ, ਖੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਲੋਕਾਂ ਨੂੰ ਖੂਨਦਾਨ ਦੇਣਾ ਚਾਹੀਦਾ ਹੈ।