ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ ਨੂੰ

ਖ਼ਬਰ ਸ਼ੇਅਰ ਕਰੋ
035609
Total views : 131856

ਅੰਮ੍ਰਿਤਸਰ 16 ਜਨਵਰੀ –ਜਿਲਾ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾ ਦਾ ਲਾਭ ਉਠਾਉਣ ਸੈਮੀਨਾਰ ਵਿੱਚ ਡੇਅਰੀ ਫਾਰਮਰਾਂ ਨੂੰ ਉਹਨਾਂ ਦੇ ਪਸੂਆਂ ਨੂੰ ਮਿਨਰਲ ਮਿਕਸਚਰ ( ਧਾਤਾਂ ਦਾ ਚੂਰਾ ) ਅਤੇ ਕਿੱਟਾਂ ਦੇ ਨਾਲ ਲਿਟਰੇਚਰ ਮੁਫਤ ਵੰਡਿਆ ਜਾਵੇਗਾ । ਇਸ ਸਬੰਧੀ ਜਾਣਕਾਰੀ ਲਈ dd.dairy.asr0punjab.gov.in ਫੋਨ ਨੰ:0183-2263083 ਸੰਪਰਕ ਕਰ ਸਕਦੇ ਹਨ।