ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਹੋਈ ਮੀਟਿੰਗ

ਖ਼ਬਰ ਸ਼ੇਅਰ ਕਰੋ
039301
Total views : 137635

ਤਰਨ ਤਾਰਨ, 16 ਜਨਵਰੀ –ਸ੍ਰੀ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਵਿਸ਼ੇਸ ਮੀਟਿੰਗ ਹੋਈ।
ਡਿਪਟੀ ਕਮਿਸ਼ਨਰ ਆਗਿਆ ਅਨੁਸਾਰ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਤਰਨਤਾਰਨ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਹੁਣ ਤੱਕ ਪ੍ਰਾਪਤ ਹੋਏ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੋਕ ਨਿਰਮਾਣ ਵਿਭਾਗ (ਬੀ. ਐਂਡ ਆਰ.) ਤਰਨਤਾਰਨ ਦੇ ਅਧਿਕਾਰੀਆਂ ਨੂੰ ਹੁਕਮ ਕੀਤੇ ਗਏ ਕਿ ਸਿਵਲ ਸਰਜਨ, ਤਰਨਤਾਰਨ ਦਫਤਰ ਵੱਲੋਂ ਪ੍ਰਾਪਤ ਕੰਮਾਂ ਵਿੱਚੋਂ 05 ਮੁੱਖ ਕੰਮਾਂ ਦੀ ਚੋਣ ਕਰਕੇ ਪ੍ਰੋਜੈਕਟ ਤਿਆਰ ਕੀਤਾ ਜਾਵੇ ਅਤੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀਆ ਅਗਵਾਈ ਲੀਹਾਂ ਅਨੁਸਾਰ ਪ੍ਰੋਜੈਕਟ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਾਕੀ ਰਹਿੰਦੇ ਵਰਤੋਂ ਸਰਟੀਫਿਕੇਟਾਂ ਬਾਰੇ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਅਗਲੇ ਹਫ਼ਤੇ ਤੱਕ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਤਰਨਤਾਰਨ-ਕਮ-ਪ੍ਰੋਜੈਕਟ ਡਾਇਰੈਕਟਰ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਨੂੰ ਅਗਲੇਰੀ ਕਾਰਵਾਈ ਹਿੱਤ ਭੇਜ ਦਿੱਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਚੋਹਲਾ ਸਾਹਿਬ ਨੂੰ ਹਦਾਇਤ ਕੀਤੀ ਗਈ ਕਿ ਪਿੰਡ ਖਾਨਛਾਪੜੀ ਵਿਖੇ ਸਟ੍ਰੀਟ ਲਾਇਟਾਂ ਲਗਾਉਣ ਦੇ ਕੰਮ ਸਬੰਧੀ ਅਗਲੇਰੀ ਕਾਰਵਾਈ ਹਿੱਤ ਮਿਤੀ 22 ਜਨਵਰੀ, 2024 (ਸੋਮਵਾਰ) ਨੂੰ ਸਵੇਰੇ 10:00 ਵਜੇ ਮੀਟਿੰਗ ਵਿੱਚ ਹਾਜ਼ਰ ਹੋਇਆ ਜਾਵੇ।
————-