Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

ਖ਼ਬਰ ਸ਼ੇਅਰ ਕਰੋ
053157
Total views : 170546

ਬਟਾਲਾ, 16 ਜਨਵਰੀ — ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਹਰ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ ਅਤੇ ਉਹ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕੋ ਛੱਤ ਹੇਠਾਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਤਰਾਂ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਗੇਟ ਦੀ ਉਸਾਰੀ ਤੇ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।
————