Total views : 131859
ਤਲਵੰਡੀ ਸਾਬੋ, 17 ਜਨਵਰੀ — ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਮੇਰੀ ਦਸਤਾਰ ਮੇਰੀ ਸ਼ਾਨ” ਮੁਹਿੰਮ ਤਹਿਤ ਯੂਥ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਗੁਰੂ ਸਾਹਿਬ ਵੱਲੋਂ ਬਖਸ਼ੀ ਦਸਤਾਰ ਦੇ ਲੰਗਰ ਲਾਏ ਗਏ।
ਜਿੱਥੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ, ਤਖ਼ਤ ਸ਼੍ਰੀ ਦਮਦਮਾ ਸਾਹਿਬ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ.ਬਲਵਿੰਦਰ ਸਿੰਘ ਭੂੰਦੜ, ਭਾਈ ਹਰਪਾਲ ਸਿੰਘ ਜੀ, ਡਾ ਦਲਜੀਤ ਸਿੰਘ ਚੀਮਾ, ਸ. ਅਮਰਜੀਤ ਸਿੰਘ ਚਾਵਲਾ, ਸ. ਅਮਰਜੀਤ ਸਿੰਘ ਮਹਿਤਾ, ਸਰਬਜੀਤ ਸਿੰਘ ਝਿੰਜਰ ਪ੍ਰਧਾਨ, ਯੂਥ ਅਕਾਲੀ ਦਲ, ਅਕਾਸ਼ਦੀਪ ਸਿੰਘ ਮਿੱਡੂਖੇੜਾ ਸਕੱਤਰ ਜਰਨਲ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਸਹਿਬਾਨ, ਅਕਾਲੀ ਲੀਡਰਸ਼ਿਪ ਅਤੇ ਯੂਥ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।