




Total views : 161427






Total views : 161427ਜੰਡਿਆਲਾ ਗੁਰੂ. 17 ਜਨਵਰੀ — ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਜੰਡਿਆਲਾ ਗੁਰੂ ਦੀ ਮੀਟਿੰਗ ਇਕਾਈ ਪ੍ਰਧਾਨ ਜੋਬਨਜੀਤ ਦੀ ਪ੍ਰਧਾਨਗੀ ਹੇਠ ਹੋਈ।
ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਤੇ ਜਤਿੰਦਰ ਦੇਵ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਉੱਤਰ ਭਾਰਤ ਦੀਆਂ 18 ਕਿਸਾਨ ਜੱਥੇਬੰਦੀਆਂ ਤੇ SKM ਗੈਰ ਰਾਜਨੀਤਿਕ ਦੇ ਸੱਦੇ ਤਹਿਤ ਜੋ ਦਿੱਲ੍ਹੀ ਮੋਰਚਾ ਲੱਗਣ ਜਾ ਰਿਹਾ ਹੈ ਉਸਦੇ ਸੰਬੰਧ ਵਿੱਚ ਅੱਜ ਜੰਡਿਆਲਾ ਗੁਰੂ ਇਕਾਈ ਦੀ ਤਿਆਰੀ ਕਰਵਾਈ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜੰਡਿਆਲਾ ਗੁਰੂ ਵਾਸੀਆਂ ਵੱਲੋਂ ਵੱਡੇ ਪੱਧਰ ਤੇ ਦਿੱਲ੍ਹੀ ਮੋਰਚੇ ਵਿਚ ਹਾਜ਼ਰੀ ਭਰਨ ਦਾ ਵਿਸ਼ਵਾਸ ਦਿਵਾਇਆ ਗਿਆ ਤੇ ਟਰਾਲੀਆਂ ਤਿਆਰ ਕੀਤੀਆਂ ਗਈਆਂ।
ਇਕਾਈ ਪ੍ਰਧਾਨ ਜੋਬਨਜੀਤ ਸਿੰਘ ਨੇ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਇਕਾਈ ਵਿੱਚ ਵਾਧਾ ਕਰਦੇ ਹੋਏ ਬਹੁਤ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਵੀਰਾਂ ਨੂੰ ਸ਼ਾਮਿਲ ਕੀਤਾ ਗਿਆ। ਓਹਨਾ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਜੰਡਿਆਲਾ ਗੁਰੂ ਆਮ ਲੋਕਾਂ ਦੇ ਹੱਕਾਂ ਵਾਸਤੇ ਹਮੇਸ਼ਾਂ ਲੜਦੀ ਰਹੀ ਤੇ ਅੱਗੇ ਵੀ ਲੜਦੀ ਰਹੇਗੀ।







