Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ

ਖ਼ਬਰ ਸ਼ੇਅਰ ਕਰੋ
052025
Total views : 169007

ਹੁਸ਼ਿਆਰਪੁਰ, 17 ਜਨਵਰੀ — ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਤੇ ਦਮਨ ਵਿਰੁੱਧ ਲੜਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਉਹ ਗੁਰੂ ਚਰਨਾਂ ‘ਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਮਿਹਰ ਕਰਨ ਅਤੇ ਅਸੀਂ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ ‘ਚ ਬਤੀਤ ਕਰੀਏ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।