ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਗੁਰਮੀਤ ਕੁਮਾਰ ਬਾਂਸਲ

ਖ਼ਬਰ ਸ਼ੇਅਰ ਕਰੋ
035635
Total views : 131891

ਸੜਕ ਸੁਰੱਖਿਆ ਮਹੀਨਾ-2024-

ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਨੇ ਧੁਰੀ ਰੋਡ ਵਿਖੇ ਵਿਸ਼ੇਸ ਨਾਕੇ ਲਗਾਕੇ 21 ਵਾਹਨਾਂ ਦੇ ਚਲਾਨ ਕੱਟੇ

ਮਾਲੇਰਕੋਟਲਾ 17 ਜਨਵਰੀ — ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਧੁਰੀ ਰੋਡ ਵਿਖੇ ਨਾਕਾ ਲਗਾ ਕੇ ਅਚਨਚੇਤ ਚੈਕਿੰਗ ਕੀਤੀ । ਵਿਸ਼ੇਸ ਨਾਕੇ ਦੌਰਾਨ ਅਧੂਰੇ ਕਾਗ਼ਜਾਂ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲਘੰਣਾ ਕਰਨ ਵਾਲੇ 21 ਵਾਹਨ ਚਾਲਕਾਂ ਦੇ ਚਲਾਨ ਕੱਟੇ । ਉਨ੍ਹਾਂ ਕਿਹਾ ਕਿ ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹੇ ਦੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਹਨਾਂ ਦੇ ਕਾਗ਼ਜ਼ ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਕਿਹਾ ਕਿ ਜੇਕਰ ਸੜਕਾਂ ਉੱਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਕਿਸੇ ਵੀ ਪ੍ਰਕਾਰ ਦਾ ਵਾਹਨ ਨਜ਼ਰ ਆਉਂਦਾ ਹੈ ਤਾਂ ਉਹ ਆਰ.ਟੀ.ਓ. ਦਫ਼ਤਰ ਵਿਖੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ ਅਤੇ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆ ਅਚਨਚੇਤ ਚੈਕਿੰਗਾਂ ਚੱਲਦੀਆਂ ਰਹਿਣਗੀਆਂ ਤਾਂ ਜੋ ਸ਼ਹਿਰ ਨੂੰ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ ।

ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਚੱਲਣ ਵਾਲੀਆਂ ਬੱਸਾਂ ਸੇਫ਼ ਸਕੂਲ ਵਾਹਨ ਪਾਲਿਸੀ ਦੀਆ ਹਦਾਇਤਾਂ ਪੂਰੀਆਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪਾਲਿਸੀ ਤਹਿਤ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਵਰਤੀ ਗਈ ਤਾਂ ਸਕੂਲੀ ਬੱਸਾਂ ਦੇ ਖ਼ਿਲਾਫ਼ ਸੇਫ਼ ਸਕੂਲ ਵਾਹਨ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ