ਜ਼ਿਲ੍ਹਾ ਪ੍ਰਸ਼ਾਸਨ ਨੇ ਦੀਨਾਨਗਰ ਵਿਖੇ ਕਰਵਾਇਆ ਸਟੈਂਡ ਅਪ ਕਮੇਟੀ ਨਾਈਟ ਸ਼ੋਅ

ਖ਼ਬਰ ਸ਼ੇਅਰ ਕਰੋ
039615
Total views : 138206

ਕਾਮੇਡੀਅਨ ਮਨਪ੍ਰੀਤ ਸਿੰਘ ਨੇ ਆਪਣੀ ਕਲਾ ਨਾਲ ਦਰਸ਼ਕਾਂ ਨੂੰ ਖੂਬ ਹਸਾਇਆ

ਦੀਨਾਨਗਰ, 17 ਜਨਵਰੀ – – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਬੀਤੀ ਸ਼ਾਮ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਸਟੈਂਡ ਅਪ ਕਮੇਡੀ ਨਾਈਟ ਕਰਵਾਈ ਗਈ। ਇਸ ਕਾਮੇਡੀ ਨਾਈਟ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਤੇ ਸ਼ੈਸਨ ਜੱਜ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਬੀ.ਐੱਸ.ਐੱਫ. ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ. ਸ੍ਰੀ ਸ਼ੁਸ਼ਾਂਕ ਅਨੰਦ ਅਤੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਸ਼ਾਮਿਲ ਹੋਏ।