ਅਗਨੀਵੀਰ ਭਰਤੀ ਰੈਲੀ ਸਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਸ਼ੁਰੂ

ਖ਼ਬਰ ਸ਼ੇਅਰ ਕਰੋ
035612
Total views : 131859

ਗੁਰਦਾਸਪੁਰ, 18 ਜਨਵਰੀ — ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਦੀ ਅਗਨੀਵੀਰ ਭਰਤੀ ਰੈਲੀ ਸਬੰਧੀ ਸਿਖਲਾਈ ਦੇਣ ਲਈ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ।

ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 2024-2025 ਲਈ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 08 ਫਰਵਰੀ 2024 ਤੋਂ 21 ਮਾਰਚ 2024 ਤੱਕ ਕੀਤੀ ਜਾਣੀ ਹੈ। ਜਿਹੜੇ ਨੌਜਵਾਨ ਆਰਮੀ ਵਿੱਚ ਜਾਣ ਦੇ ਚਾਹਵਾਨ ਹਨ ਉਹ ਆਪਣਾ ਰਜਿਸਟ੍ਰੇਸ਼ਨ ਮਿਤੀ 08 ਫਰਵਰੀ 2024 ਤੋਂ 21 ਮਾਰਚ 2024 ਤੱਕ ਆਰਮੀ ਦੀ ਵੈੱਬਸਾਈਟ www.joinindianarmy.nic ‘ਤੇ ਸਿਰਫ਼ ਆਨਲਾਈਨ ਕਰ ਸਕਦੇ ਹਨ ।

ਕੁਲਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਦੀ ਲਿਖਤੀ ਅਤੇ ਸਰੀਰਕ ਸਿਖਲਾਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿਖੇ ਮੁਫ਼ਤ ਦਿੱਤੀ ਜਾ ਰਹੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫ਼ੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 62830-31125, 94674-56808, 94174-20125 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।