Total views : 131889
ਲੁਧਿਆਣਾ, 18 ਜਨਵਰੀ — ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਟਰਾਂਸਪੋਰਟਰਾਂ ਵਲੋਂ ਹਿੱਟ ਐਂਡ ਰਨ ਕਾਨੂੰਨ ਅਤੇ ਟੋਲ ਪਲਾਜ਼ਾ ਵਲੋਂ ਬੰਦ ਕੀਤੇ ਗਏ ਕਮਰਸ਼ੀਅਲ ਪਾਸ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਟਰਾਂਸਪੋਰਟਰਾਂ ਵੱਲੋੰ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਆਉਂਦੇ ਸਮੇਂ ਵਿੱਚ ਉਹ ਟੋਲ ਪਲਾਜ਼ਾ ਖਿਲਾਫ ਤਿੱਖਾ ਸੰਘਰਸ਼ ਕਰਨਗੇ।