“ਸਰਕਾਰ ਤੁਹਾਡੇ ਦੁਆਰ” ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਸਾਦਿਕ ਦੇ ਲੋਕਾਂ ਦੀਆਂ ਸਮੱਸਿਆਵਾਂ

ਖ਼ਬਰ ਸ਼ੇਅਰ ਕਰੋ
035637
Total views : 131894

ਫ਼ਰੀਦਕੋਟ 18 ਜਨਵਰੀ — “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸਾਦਿਕ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ.ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ।

ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲੇ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਸਾਦਿਕ ਵਿਖੇ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਪਿੰਡ ਜੰਡਵਾਲਾ, ਜਨੇਰੀਆ ਅਤੇ ਡੋਡ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।

ਇਸ ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।