ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਖ਼ਬਰ ਸ਼ੇਅਰ ਕਰੋ
052408
Total views : 169532

ਚੰਡੀਗੜ੍ਹ,  01 ਜਨਵਰੀ– ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।