Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ 18 ਜਨਵਰੀ -(ਡਾ. ਮਨਜੀਤ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ. 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ੀਨਰੀ, ਚਾਰਾ ਪ੍ਰਬੰਧਨ, ਸਾਈਲੇਜ ਬੇਲਰ ਅਤੇ ਟੀ.ਐਮ.ਆਰ. ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੀਨ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -1, ਜੋਤੀ ਸ਼ਰਮਾ , ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕ, ਸੁਖਬੀਰ ਕੌਰ ਸਟੈਨੋ ਟਾਈਪਿਸਟ, ਰਾਹੁਲ ਸ਼ਰਮਾ ਕਲਰਕ, ਗੁਰਦਿਆਲ ਸਿੰਘ ਰਿਟਾ. ਡੇਅਰੀ ਵਿਕਾਸ ਇੰਸਪੈਕਟਰ ,ਰਿਟਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਤੇ ਦਲਜੀਤ ਸਿੰਘ ਮਿਆਦੀਆਂ ਡੇਅਰੀ ਫਾਰਮਰ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ,ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਵਿਭਾਗੀ ਕਿੱਟਾਂ, ਮਿਨਰਲ ਮਿਕਸਚਰ ਵੰਡਿਆ ਗਿਆ।