Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ

ਖ਼ਬਰ ਸ਼ੇਅਰ ਕਰੋ
043976
Total views : 148946

ਮਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 18 ਜਨਵਰੀ -(ਡਾ. ਦਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ, ਬੀ. ਡੀ. ਪੀ. ਓ. ਚੋਹਲਾ ਸਾਹਿਬ, ਬੀ. ਡੀ. ਪੀ. ਓ. ਖਡੂਰ ਸਾਹਿਬ, ਬੀ. ਡੀ. ਪੀ. ਓ. ਤਰਨ ਤਾਰਨ ਅਤੇ ਬੀ. ਡੀ. ਪੀ. ਓ. ਗੰਡੀਵਿੰਡ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਆਈ. ਟੀ. ਮੈਨੇਜਰ ਮਗਨਰੇਗਾ ਤਰਨਤਾਰਨ ਅਤੇ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਦਾ ਸਮੂਹ ਮਗਨਰੇਗਾ ਸਟਾਫ਼ ਹਾਜ਼ਰ ਸਨ।
ਪ੍ਰਗਤੀ ਦੇ ਰੀਵਿਉ ਸਬੰਧੀ ਮਗਨਰੇਗਾ ਅਧੀਨ ਬਲਾਕ ਖਡੂਰ ਸਾਹਿਬ ਵੱਲੋਂ ਰੋਜਾਨਾ ਲਗਾਈ ਜਾਣ ਵਾਲੀ ਲੇਬਰ ਦੀ ਟੀਚੇ ਵਿਰੁੱਧ 113 ਫੀਸਦੀ ਕੰਮ ਕਰਨ ‘ਤੇ ਡਿਪਟੀ ਕਮਿਸ਼ਨਰ, ਤਰਨਤਾਰਨ ਵੱਲੋਂ ਸਮੂਹ ਮਗਨਰੇਗਾ ਸਟਾਫ਼ ਅਤੇ ਬੀ. ਡੀ. ਪੀ. ਓ. ਖਡੂਰ ਸਾਹਿਬ ਦੀ ਸਲਾਘਾ ਕੀਤੀ ਗਈ। ਬੀ. ਡੀ. ਪੀ. ਓ. ਚੋਹਲਾ ਸਾਹਿਬ ਅਤੇ ਬੀ. ਡੀ. ਪੀ. ਓ. ਗੰਡੀਵਿੰਡ ਦੀ ਲਗਾਈ ਜਾਣ ਵਾਲੀ ਰੋਜਾਨਾ ਲਗਾਈ ਜਾਣ ਵਾਲੀ ਲੇਬਰ ‘ਤੇ ਨਿਰਾਸ਼ਾ ਜਾਹਰ ਕੀਤੀ।
ਇਸ ਤੋਂ ਇਲਾਵਾ ਮਗਨਰੇਗਾ ਅਧੀਨ ਕਰਵਾਏ ਜਾ ਚੁੱਕੇ ਕੰਮਾਂ ਤੇ ਬਕਾਇਆ ਮਟੀਰੀਅਲ ਦੀ ਅਦਾਇਗੀ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਸ ਲਈ ਮਟੀਰੀਅਲ ਦੀਆਂ ਦੇਣਦਾਰੀਆਂ ਨਾਲ ਸਬੰਧਤ ਕੰਮਾਂ ਦੀਆਂ ਫਾਈਲਾਂ ਤਿਆਰ ਕਰਨ ਲਈ ਸਮੂਹ ਬਲਾਕਾਂ ਦੇ ਗ੍ਰਾਮ ਰੋਜਗਾਰ ਸਹਾਇਕਾਂ ਨੂੰ ਟੀਚੇ ਨਿਰਧਾਰਿਤ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਅਗਲੀ ਹਫ਼ਤਾਵਾਰੀ ਮੀਟਿੰਗ ਵਿੱਚ ਸਬੰਧਤ ਕਰਮਚਾਰੀ ਆਪਣੇ ਟੀਚੇ ਮੁਤਾਬਿਕ ਇਨ੍ਹਾਂ ਫਾਇਲਾਂ ਨੂੰ ਮੁਕੰਮਲ ਕਰਨਗੇ ਅਤੇ ਆਪਣੇ ਤੋਂ ਉੱਚ ਅਧਿਕਾਰੀ ਨੂੰ ਅਗਲੀ ਕਾਰਵਾਈ ਲਈ ਪੇਸ਼ ਕਰਨਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਮਗਨਰੇਗਾ ਦੇ ਵੱਖ-ਵੱਖ ਫਲੈਗਸ਼ਿੱਪ ਸਕੀਮਾਂ ਤਹਿਤ ਕਰਵਾਏ ਜਾ ਰਹੇ ਕੰਮ ਜਿਵੇਂ ਫੇਅਰ ਪਰਾਈਸ ਸ਼ਾਪ, ਆਂਗਣਵਾੜੀ ਸੈਂਟਰ ਅਤੇ ਪਲੇਅ ਗਰਾਊਂਡ ਦੀ ਪ੍ਰਗਤੀ ਵਿੱਚ ਵਾਧਾ ਕਰਨ ਅਤੇ ਇਨ੍ਹਾਂ ਕੰਮਾਂ ਨੂੰ 25 ਫੀਸਦੀ ਮੁਕੰਮਲ ਹੋਣ ਤੋਂ ਬਾਅਦ ਬਣਦੀ ਅਦਾਇਗੀ ਕਰਨ, ਮਗਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਗਏ।
—————