Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਕਵਲਜੀਤ ਸਿੰਘ ਧੰਜੂ ਦੀ ਅਗਵਾਈ ਵਿੱਚ 20 ਜਨਵਰੀ ਨੂੰ ਹੋਵੇਗੀ ਜਵਾਹਰ ਨਵੋਦਿਆ ਪ੍ਰੀਖਿਆ

ਖ਼ਬਰ ਸ਼ੇਅਰ ਕਰੋ
051768
Total views : 168654

ਤਰਨ ਤਾਰਨ, 18 ਜਨਵਰੀ -( ਡਾ. ਦਵਿੰਦਰ ਸਿੰਘ)-ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਦੇਣ ਦੇ ਉਦੇਸ਼ ਨਾਲ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਜਨਵਰੀ ਨੂੰ ਜਵਾਹਰ ਨਵੋਦਿਆ ਪ੍ਰੀਖਿਆ 2024 ਕਰਵਾਈ ਜਾ ਰਹੀ ਹੈ । ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 11 ਪ੍ਰੀਖਿਆ ਕੇਂਦਰਾਂ ਵਿੱਚ 3559 ਵਿਦਿਆਰਥੀ ਪ੍ਰੀਖਿਆ ਦੇਣਗੇ । ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਕਵਲਜੀਤ ਸਿੰਘ ਧੰਜੂ ਨੇ ਦਿੱਤੀ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਛੇਵੀਂ ਜਮਾਤ ਦੀਆਂ 80 ਸੀਟਾਂ ਲਈ ਹੋਵੇਗੀ । ਇਸ ਪ੍ਰੀਖਿਆ ਦੇ ਬਿਹਤਰੀਨ ਸੰਚਾਲਨ ਲਈ ਸੁਖਮੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੌਲ ਨੂੰ ਨੋਡਲ ਅਫ਼ਸਰ ਅਤੇ ਅਵਤਾਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ ਨੂੰ ਬਤੌਰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਉਪਰੰਤ ਉੱਤਰ ਪੱਤਰੀਆਂ ਜਮਾਂ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਤਰਨ ਤਾਰਨ ਵਿਖੇ ਕੇਂਦਰ ਬਣਾਇਆ ਗਿਆ ਹੈ। ਇਸ ਪ੍ਰੀਖਿਆ ਲਈ ਸਮਾਂ ਸਵੇਰੇ 11:30 ਤੋਂ 1:30 ਵਜੇ ਤੱਕ ਦਾ ਹੋਵੇਗਾ । ਉਹਨਾਂ ਸਾਰੇ ਪ੍ਰੀਖਿਆਰਥੀਆਂ ਨੂੰ 20 ਜਨਵਰੀ ਨੂੰ ਸਮੇਂ ਸਿਰ ਹਾਜਰ ਹੋਣ ਦੀ ਹਿਦਾਇਤ ਕੀਤੀ । ਉਹਨਾਂ ਸਮੁੱਚੇ ਨਿਗਰਾਨ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸ੍ਰ. ਤਰਸੇਮ ਸਿੰਘ ਅਤੇ ਸ੍ਰੀ ਨਰਿੰਦਰ ਭੱਲਾ ਜੀ ਸੁਪਰਡੈਂਟ ਵਿਸ਼ੇਸ਼ ਤੌਰ ਤੇ ਹਾਜਰ ਸਨ।
————-