Total views : 131884
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੋਜਵਾਨਾਂ ਨੂੰ ਵੋਟ ਬਣਾਉਣ ਦੀ ਅਪੀਲ
ਫ਼ਰੀਦਕੋਟ 19 ਜਨਵਰੀ — ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਿਲ੍ਹੇ ਦੇ ਸਮੂਹ ਬੀ.ਐਲ.ਓਜ਼ 20 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਆਪਣੇ ਆਪਣੇ ਅਲਾਟ ਕੀਤੇ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਉਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬੀ.ਐਲ.ਓਜ਼ ਤੋਂ ਨਵੀਂ ਵੋਟ ਬਣਾਉਣ ਲਈ ਫਾਰਮ-6, ਵੋਟ ਕੱਟਣ ਸਬੰਧੀ ਫਾਰਮ ਨੰਬਰ-7, ਵੋਟ ਦੇ ਵੇਰਵੇ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰਬਰ-8 ਭਰਕੇ ਆਪਣੇ ਦਾਅਵੇ/ਇਤਰਾਜ ਆਪਣੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਨੂੰ ਪੇਸ਼ ਕਰ ਸਕਦਾ ਹੈ।
ਉਨ੍ਹਾਂ ਜਿਲੇ ਦੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਾਉਣ ਲਈ ਸਪੈਸ਼ਲ ਕੈਂਪ ਵਾਲੇ ਦਿਨ 20 ਜਨਵਰੀ 2024 ਨੂੰ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਨੂੰ ਫਾਰਮ ਨੰਬਰ-6 ਭਰਕੇ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।