ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਵਿਖੇ ਸੁਖਮਨੀ ਕਾਲੋਨੀ ਵਿਖੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ

ਖ਼ਬਰ ਸ਼ੇਅਰ ਕਰੋ
035611
Total views : 131858

ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 19 ਜਨਵਰੀ — ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਉਮਰਪੁਰਾ ਵਿਖੇ ਸੁਖਮਨੀ ਕਾਲੋਨੀ ਵਿਖੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਕਾਲੋਨੀ ਵਾਸੀਆ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਸਨ ਪਰ ਹੁਣ ਸੜਕ ਬਣ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣਾ, ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ। ਉਨਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨਾਂ ਵਲੋਂ ਨਿਰੰਤਰ ਹਲਕੇ ਅਤੇ ਖਾਸਕਰਕੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੋੜਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਅਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਸ਼ਹਿਰ ਵਿਚਲੇ ਚੋਂਕ ਖੁੱਲ੍ਹੇ ਕੀਤੇ ਗਏ ਹਨ। ਬਟਾਲਾ ਸ਼ਹਿਰ ਦੇ ਐਂਟਰੀ ਪੁਆਇਟਾਂ ’ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਸੀਵਰੇਜ ਦੀ ਸਮੱਸਿਆ ਹੱਲ ਕੀਤੀ ਗਈ ਹੈ ਅਤੇ ਸ਼ਹਿਰ ਦੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਦੁਹਰਾਇਆ ਕਿ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

————————————