Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਐਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051769
Total views : 168655

ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 20 ਤੇ 21 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ

ਬੂਥ ਲੈਵਲ ਅਫਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਸੰਗਰੂਰ, 19 ਜਨਵਰੀ — ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ
ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 29 ਫਰਵਰੀ ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਬਣਾਉਣ ਸਬੰਧੀ ਫਾਰਮ 3 (1) ਨਾਲ ਇਨ੍ਹਾਂ ਦਸਤਾਵੇਜਾਂ ਵਿੱਚੋਂ ਕੋਈ ਇੱਕ ਦਸਤਾਵੇਜ ਪਹਿਚਾਣ ਲਈ ਤੇ ਇੱਕ ਰੰਗਦਾਰ ਫੋਟੋ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪ੍ਰਵਾਨਿਤ ਅਧਿਕਾਰਿਤ ਪਛਾਣ ਦਸਤਾਵੇਜਾਂ ਵਿੱਚ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨਰ ਦੁਆਰਾ ਜਾਰੀ ਵੋਟਰ ਫੋਟੋ ਪਛਾਣ ਪੱਤਰ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐੱਸ.ਯੂ./ਪਬਲਿਕ ਲਿਮਿਟੇਡ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋ ਵਾਲੇ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀਆਂ ਗਈਆਂ ਫੋਟੋਆਂ ਵਾਲੀਆਂ ਪਾਸਬੁੱਕਾਂ, ਪੈਨ ਕਾਰਡ, ਆਰ.ਜੀ.ਆਈ ਤਹਿਤ ਐੱਨ.ਪੀ.ਆਰ. ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਮੇਤ ਸਰਕਾਰੀ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤਾ ਗਿਆ ਅਧਿਕਾਰਿਤ ਪਛਾਣ ਪੱਤਰ ਦੀ ਵਰਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ਵਿੱਚ ਵੋਟ ਬਣਾਉਣ ਲਈ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਟੀ ਅਫਸਰਾਂ ਗੁਰਦੁਆਰਾ ਚੋਣ ਹਲਕਾ 41-ਮੂਣਕ ਲਈ ਉਪ ਮੰਡਲ ਮੈਜਿਸਟਰੇਟ ਮੂਣਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51-ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਨੂੰ ਸ਼ਨੀਵਾਰ (20 ਜਨਵਰੀ) ਅਤੇ ਐਤਵਾਰ (21 ਜਨਵਰੀ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਲਈ ਵੀ ਦਿਸ਼ਾ ਨਿਰਦੇਸ਼ ਦਿੱਤੇ ਹਨ।