Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਵਿਧਾਨ ਸਭਾ ਦੀ ਸਹਿਕਾਰਤਾ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਦਾ ਦੌਰਾ

ਖ਼ਬਰ ਸ਼ੇਅਰ ਕਰੋ
048785
Total views : 163270

ਸਹਿਕਾਰਤਾ ਵਿਭਾਗ ਨਾਲ ਸਬੰਧਤ ਅਦਾਰਿਆਂ ਦੀ ਪ੍ਰਗਤੀ ਦਾ ਰੀਵਿਊ ਕੀਤਾ

ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ – ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਗੁਰਦਾਸਪੁਰ, 19 ਜਨਵਰੀ — ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਹਿਕਾਰੀ ਖੰਡ ਮਿੱਲ ਦੇ ਚੱਲ ਰਹੇ ਅੱਪ-ਗਰੇਡੇਸ਼ਨ ਪ੍ਰੋਜੈਕਟ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਦੀ ਕਾਰਗੁਜ਼ਾਰੀ ਦਾ ਰੀਵਿਊ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਉੱਘੇ ਜਨਤਕ ਆਗੂ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਸ. ਜਸਪ੍ਰੀਤ ਸਿੰਘ ਅਤੇ ਸ੍ਰੀ ਸਰਬਜੀਤ ਸਿੰਘ ਜਨਰਲ ਮੈਨੇਜਰ ਸਹਿਕਾਰੀ ਖੰਡ ਮਿੱਲ ਪਨਿਆੜ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਹਿਕਾਰੀ ਖੰਡ ਮਿੱਲ, ਪਨਿਆੜ ਦੇ ਕਾਨਫ਼ਰੰਸ ਹਾਲ ਵਿੱਚ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਸਹਿਕਾਰੀ ਖੰਡ ਮਿੱਲ, ਸਹਿਕਾਰੀ ਬੈਂਕ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਮਾਰਕਫੈੱਡ, ਮਿਲਕਫੈੱਡ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸਹਿਕਾਰੀ ਅਦਾਰਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸਹਿਕਾਰੀ ਖੰਡ ਮਿੱਲ ਦੀ ਅਪਗਰੇਡੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਵੀ ਕੀਤਾ।

ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸੂਬੇ ਦੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਉਨ੍ਹਾਂ ਦੀ ਚੇਅਰਮੈਨਸ਼ਿਪ ਵਿੱਚ ਸਹਿਕਾਰਤਾ ਸਬੰਧੀ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਕਮੇਟੀ ਵੱਲੋਂ ਸੂਬੇ ਭਰ ਵਿੱਚ ਜਾ ਕੇ ਜ਼ਮੀਨੀ ਹਕੀਕਤ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਵਿਭਾਗ ਨੂੰ ਕੀ ਚਣੌਤੀਆਂ ਹਨ ਅਤੇ ਇਨ੍ਹਾਂ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ।

ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਨਿਆੜ ਅਤੇ ਬਟਾਲਾ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਏਥੇ ਪਾਵਰ ਜਨਰੇਸ਼ਨ ਅਤੇ ਈਥਾਨੋਲ ਦੇ ਪ੍ਰੋਜੈਕਟ ਵੀ ਲਗਾਏ ਜਾ ਰਹੇ ਹਨ, ਜਿਸ ਸਦਕਾ ਇਹ ਦੋਵੇਂ ਖੰਡ ਮਿੱਲਾਂ ਮੁਨਾਫ਼ੇ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਰਿਪੋਰਟ ਵਿੱਚ ਆਪਣੀਆਂ ਸਾਰੀਆਂ ਸਿਫ਼ਾਰਸ਼ਾਂ ਨੂੰ ਦਰਜ ਕਰਕੇ ਮਾਣਯੋਗ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸਹਿਕਾਰਤਾ ਲਹਿਰ ਨਾਲ ਜੁੜੇ ਕਿਸਾਨਾਂ ਅਤੇ ਸੂਬਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਕੋਲ ਵੀ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੋਈ ਸੁਝਾਅ ਹਨ ਤਾਂ ਉਹ ਕਮੇਟੀ ਨਾਲ ਜ਼ਰੂਰ ਸਾਂਝੇ ਕਰਨ।’

ਇਸ ਮੌਕੇ ਆਈ.ਪੀ.ਐੱਸ. ਭਾਟੀਆ, ਸ਼ੂਗਰ ਮਿੱਲ ਪਨਿਆੜ, ਸ੍ਰੀ ਰੋਹਿਤ ਗਿੱਲ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸ. ਸੁਰਿੰਦਰ ਸਿੰਘ, ਏ.ਜੀ.ਐੱਮ. ਪੀਏਡੀਬੀ ਬੈਂਕ ਗੁਰਦਾਸਪੁਰ, ਸ੍ਰੀਮਤੀ ਕਵਿਤਾ ਬੇਦੀ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਗੁਰਦਾਸਪੁਰ, ਸ. ਮਨਿੰਦਰ ਸਿੰਘ, ਡੀ.ਐੱਮ ਮਿਲਕਫੈੱਡ ਅਤੇ ਸ੍ਰੀ ਬਲਸੋਤਰਾ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵੀ ਹਾਜ਼ਰ ਸਨ।