Total views : 131856
ਚੰਡੀਗੜ੍ਹ, 01 ਜਨਵਰੀ– ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।