Total views : 131859
ਨਵੀਂ ਦਿੱਲੀ, 20 ਜਨਵਰੀ — ਦਿੱਲੀ ਸਮੇਤ ਸਾਰੇ ਉੱਤਰੀ ਭਾਰਤ ਵਿਚ ਠੰਢ ਦਾ ਪ੍ਰਕੋਪ ਜਾਰੀ ਹੈ। ਜਿੱਥੇ ਧੁੰਦ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਕਈ ਰੇਲਗੱਡੀਆਂ ਅਤੇ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਵੱਖ ਵੱਖ ਹਿੱਸਿਆਂ ਤੋਂ ਦਿੱਲੀ ਆਉਣ ਵਾਲੀਆਂ ਕਰੀਬ 11 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਬਣੀ ਰਹੇਗੀ। ਮੌਸਮ ਵਿਭਾਗ ਵਲੋਂ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।