Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਖ਼ਬਰ ਸ਼ੇਅਰ ਕਰੋ
049587
Total views : 164985

ਕੋਟਕਪੂਰਾ 20 ਜਨਵਰੀ — ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ਤੇ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਯੋਗ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਹੋਰ ਪ੍ਰਾਪਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਨੇ ਕਿਹਾ ਕਿ ਪਿੰਡ ਖਾਰਾ ਵਿਖੇ ਲਗਾਏ ਇਸ ਸੁਵਿਧਾ ਕੈਂਪ ਵਿੱਚ ਪਿੰਡ ਵਾੜਾ ਦਰਾਕਾ, ਚੱਕ ਕਲਿਆਣ, ਠਾੜਾ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ।

ਪੀ.ਆਰ.ਓ ਸ.ਮਨਪ੍ਰੀਤ ਧਾਲੀਵਾਲ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਜਾਂ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾ ਦਾ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਦੂਰ ਦੁਰਾਡੇ ਦਫ਼ਤਰਾਂ ਤੱਕ ਜਾਣ ਦੀ ਜ਼ਰੂਰਤ ਨਾ ਪਵੇ।

ਇਸ ਮੌਕੇ ਜਗਤਾਰ ਸਿੰਘ ਬਰਾੜ ਯੂਥ ਆਗੂ, ਕਾਕਾ ਪ੍ਰਧਾਨ, ਗੁਰਪ੍ਰਤਾਪ ਸਿੰਘ, ਕੌਰੀ ਬਰਾੜ ਪ੍ਰਧਾਨ ਸਹਿਕਾਰੀ ਸਭਾ, ਤਜਿੰਦਰ ਸਿੰਘ, ਬਿਕਰਮਜੀਤ ਸਿੰਘ,ਰਣਜੀਤ ਸਿੰਘ, ਸੋਨੀ ਖਾਰਾ, ਸੁਖਪਾਲ ਵਾੜਾਦਰਾਕਾ, ਵਿੱਕੀ ਸਹੋਤਾ, ਗੁਰਤੇਜ ਬਰਾੜ, ਗੈਰੀ ਵੜਿੰਗ ਐਨ.ਆਰ.ਆਈ ਵਿੰਗ ਆਦਿ ਹਾਜ਼ਰ ਸਨ।