Flash News
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- ਮੁੱਖ ਮੰਤਰੀ
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ, ਵਾਰਡ ਨੰਬਰ 19, ਨਿਰੰਜਨ ਐਵੀਨਿਊ ਕਾਦੀਆਂ ਰੋਡ ਬਟਾਲਾ ਪਹੁੰਚੇ

ਖ਼ਬਰ ਸ਼ੇਅਰ ਕਰੋ
043997
Total views : 149006

ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਹੱਲ ਕਰਨ ਦਾ ਦਿੱਤਾ ਭਰੋਸਾ

ਬਟਾਲਾ, 20 ਜਨਵਰੀ — ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵਾਰਡ ਨੰਬਰ 19 ਨਿਰੰਜਨ ਐਵੀਨਿਊ, ਕਾਦੀਆਂ ਰੋਡ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿੱਚ ਕੰਮ ਚੱਲ ਰਹੇ ਹਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਬੀਤੇ ਦਿਨੀ ਲੋਕਾਂ ਨੂੰ ਇੱਕੋ ਛੱਤ ਹੇਠਾਂ ਵੱਖ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
——————-