




Total views : 167899






Total views : 167899ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ
ਬਟਾਲਾ, 20 ਜਨਵਰੀ — ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਜਨਵਰੀ 2024, ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਜਿਕਿਤਜਾ ਹੈਲਥ ਕੇਅਰ ਲਿਮਟਿਡ ਵੱਲੋਂ ਐੰਬੂਲੈਂਸ ਡਰਾਈਵਰ (108 ਸੇਵਾ) ਦੀ ਕੁੱਲ 100 ਅਸਾਮੀਆਂ ਵਾਸਤੇ ਇੰਟਰਵਿਉ ਲਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਯੋਗਤਾ 8ਵੀ, 10ਵੀਂ, 12ਵੀਂ , ਗ੍ਰੈਜੂਏਸ਼ਨ ਪਾਸ ਹੈ ਅਤੇ ਵੈਲਿਡ ਡਰਾਇਵਿੰਗ ਲਾਇੰਸੈਂਸ ਹੋਣਾ ਲਾਜਮੀ ਹੈ।ਇਸਦੇ ਨਾਲ ਹੀ ਕੰਪਨੀ ਵਲੋਂ ਐਮਰਜੈਂਸੀ ਮੈਡੀਕਲ ਸਟਾਫ ਦੀ ਭਰਤੀ ਵੀ ਕੀਤੀ ਜਾਣੀ ਹੈ, ਜਿਸਦੀ ਯੋਗਤਾ ਡੀ.ਫਾਰਮੈਂਸੀ, ਬੀ. ਫਾਰਮੈਂਸੀ, ਜੀ.ਐਨ.ਐਮ , ਏ.ਐਨ.ਐਮ , ਬੀ.ਏ.ਐਮ.ਐਸ ਅਤੇ 12ਵੀ ਮੈਡੀਕਲ ਸਾਇੰਸ ਹੋਣੀ ਚਾਹੀਦੀ ਹੈ। ਚਾਹਵਾਣ ਪ੍ਰਾਰਥੀ ਕੇਵਲ ਲੜਕੇ, ਜਿਨ੍ਹਾਂ ਦੀ ਉਮਰ 35 ਸਾਲ ਤੱਕ ਹੈ ਇੰਟਰਵਿਊ ਦੇ ਸਕਦੇ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਪ੍ਰਾਰਥੀਆਂ ਨੂੰ ਕੰਪਨੀ ਵਲੋਂ 15000/- ਰੁਪਏ ਮਹੀਨਾ ਸ਼ੁਰੂਆਤੀ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ 23 ਜਨਵਰੀ 2024 ਨੂੰ ਦਿਨ ਮੰਗਲਵਾਰ ਵਾਲੇ ਦਿਨ ਆਪਣੇ ਅਸਲ ਦਸਤਾਵੇਜ ਦੀਆ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।







