ਜਲਾਲੇਆਣਾ ਤੋਂ ਮਚਾਕੀ ਮੱਲ ਸਿੰਘ ਦੇ ਰਸਤੇ ਵਿੱਚ ਪੈਂਦੀ ਢਾਣੀ ਗੁਰਪਾਲ ਸਿੰਘ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਖ਼ਬਰ ਸ਼ੇਅਰ ਕਰੋ
039591
Total views : 138159

ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ

ਕੋਟਕਪੂਰਾ, 20 ਜਨਵਰੀ — ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਜਦੋਂ ਤੋਂ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੇ ਕੰਮ ਚਾਹੇ ਉਹ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਨਾਲੀਆਂ,ਸੜਕਾਂ, ਪਾਈਪਲਾਈਨਾਂ ਦੇ ਕੰਮ, ਮੁਹੱਲਾ ਕਲੀਨਿਕ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ ਬਣਾਉਣ ਦਾ ਕੰਮ ਹੋਵੇ, ਉਹ ਨਿਰੰਤਰ ਜਾਰੀ ਰਿਹਾ ਹੈ ਅਤੇ ਇਸੇ ਤਰ੍ਹਾਂ ਜਾਰੀ ਰਹੇਗਾ ।

ਇਸੇ ਮਕਸਦ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਵੱਲੋਂ ਸਾਂਝੇ ਤੌਰ ਤੇ ਜਲਾਲੇਆਣਾ ਤੋਂ ਮਚਾਕੀ ਮੱਲ ਸਿੰਘ ਦੇ ਰਸਤੇ ਵਿੱਚ ਪੈਂਦੀ ਢਾਣੀ ਗੁਰਪਾਲ ਸਿੰਘ ਦੀ ਸੜਕ ਬਣਾਉਣ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ। ਪੀ.ਆਰ.ਓ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਸੜਕ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਉਥੋਂ ਦੇ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ ਅਤੇ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਰਹੇਗੀ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਦੇ ਕਾਰਜ ਹਮੇਸ਼ਾ ਇਸੇ ਤਰ੍ਹਾਂ ਕਰਦੀ ਰਹੇਗੀ।

ਇਸ ਮੌਕੇ ਯੂਥ ਆਪ ਆਗੂ ਬੱਬੂ ਮਚਾਕੀ, ਜਸਪ੍ਰੀਤ ਸਿੰਘ ਚਾਹਲ, ਐਸ ਡੀ ਓ ਮੰਡੀ ਬੋਰਡ ਜਸਵੀਰ ਸਿੰਘ, ਜੇ ਈ ਨਰਿੰਦਰ ਸਿੰਘ, ਕਿਰਪਾਲ ਸਿੰਘ, ਨਿਰਮਲ ਸਿੰਘ ਫੌਜੀ ਐਸਸੀ ਵਿੰਗ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।